
ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ
- by Jasbeer Singh
- June 16, 2025

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ ਬੈਂਕ ਅਧਿਕਾਰੀਆਂ ਨੂੰ ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਕੀਤਾ ਪ੍ਰੇਰਿਤ ਪਟਿਆਲਾ 16 ਜੂਨ : ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ , ਜਿਸ ਦੀ ਪ੍ਰਧਾਨਗੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ। ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹਨਾਂ ਬੈਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ਼ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣਾ ਸਖ਼ਤੀ ਨਾਲ ਕਰਨ ਦੀ ਹਦਾਇਤ ਵੀ ਕੀਤੀ। ਉਹਨਾਂ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ ਤੁੰਰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਡਾ: ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਧੀਨ ਦਿੱਤੇ ਜਾਣ ਵਾਲੇ ਕਰਜ਼ਿਆਂ ਦੀ ਪ੍ਰਕ੍ਰਿਆ ਹੋਰ ਤੇਜ ਕੀਤੀ ਜਾਵੇ, ਤਾਂ ਜੋ ਖੇਤੀਬਾੜੀ, ਸਵੈ-ਰੁਜਗਾਰ ਅਤੇ ਛੋਟੇ ਪੱਧਰ ਦੇ ਕਾਰੋਬਾਰਾਂ ਨੂੰ ਮਜ਼ਬੂਤੀ ਮਿਲੇ। ਉਹਨਾਂ ਕਿਹਾ ਕਿ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਬੈਂਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ , ਇਸ ਲਈ ਅਧਿਕਾਰੀ ਲੋਕਾਂ ਦੇ ਭਵਿੱਖ ਨੂੰ ਸੰਵਾਰਣ ਲਈ ਅੱਗੇ ਆਉਣ । ਲੀਡ ਬੈਂਕ ਮੈਨੇਜਰ ਜਗਦੀਪ ਸਿੰਘ ਨੇ ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਬੈਂਕਾਂ ਦੀ ਸੁਰੱਖਿਆ ਲਈ ਇੰਸਪੈਕਟਰ ਆਲਮਜੀਤ ਸਿੰਘ ਵੱਲੋਂ ਵੱਖ-ਵੱਖ ਖੇਤਰਾਂ ‘ ਚ ਬੈਕਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਸਮੀਖਿਆ ਕੀਤੀ। ਉਹਨਾਂ ਸਮੂਹ ਏ.ਟੀ.ਐਮਜ਼ ਦੀ ਸਾਫ ਸਫ਼ਾਈ ਅਤੇ ਵਧੀਆ ਗੁਣਵੱਤਾ ਵਾਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਰਤੋਂ ਕਰਨ ਦੀ ਗੱਲ ਕੀਤੀ। ਮੀਟਿੰਗ ਵਿੱਚ ਆਰ.ਬੀ.ਆਈ. ਦੇ ਪ੍ਰਾਚੀ ਸਿੰਘ ਸਮੇਤ ਨਬਾਰਡ ਦੇ ਡੀ.ਡੀ.ਐਮ. ਪਰਮਿੰਦਰ ਨਾਗਰਾ ਨੇ ਵੀ ਭਾਗ ਲਿਆ ਅਤੇ ਆਰ.ਬੀ.ਆਈ. ਵੱਲੋਂ ਵਿੱਤੀ ਸਮਾਵੇਸ਼ਨ ਲਈ ਰਾਸ਼ਟਰੀ ਰਣਨਤੀ ਸਮੇਤ ਨਬਾਰਡ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਵੱਖ-ਵੱਖ ਬੈਕਾਂ ਅਤੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.