
ਡਿਪਟੀ ਕਮਿਸ਼ਨਰ ਵੱਲੋਂ 'ਏਕ ਪੇੜ ਮਾਂ ਕੇ ਨਾਮ' ਸਕੀਮ ਤਹਿਤ ਜ਼ਿਲ੍ਹੇ 'ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ
- by Jasbeer Singh
- June 3, 2025

ਡਿਪਟੀ ਕਮਿਸ਼ਨਰ ਵੱਲੋਂ 'ਏਕ ਪੇੜ ਮਾਂ ਕੇ ਨਾਮ' ਸਕੀਮ ਤਹਿਤ ਜ਼ਿਲ੍ਹੇ 'ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ ਪਟਿਆਲਾ, 3 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ 'ਏਕ ਪੇੜ ਮਾਂ ਕੇ ਨਾਮ' ਸਕੀਮ ਤਹਿਤ ਅੱਜ ਜ਼ਿਲ੍ਹੇ ਅੰਦਰ ਬੂਟੇ ਲਾਉਣ ਅਤੇ ਲੱਗੇ ਬੂਟੇ ਸੰਭਾਲਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸੇ ਦੌਰਾਨ ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਬੈਠਕ ਕਰਕੇ ਸ਼ਾਮਲਾਟ ਜਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਅਤੇ ਛੱਪੜਾਂ ਦੀ ਸਫ਼ਾਈ ਦੇ ਕੰਮ ਦਾ ਵੀ ਮੁਲੰਕਣ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 78300 ਬੂਟੇ ਲਗਾਉਣ ਦੀ ਸ਼ੁਰੂਆਤ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਕੀਤੀ ਜਾਵੇਗੀ। ਉਨ੍ਹਾਂ ਨੇ ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ, ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਸਮੂਹ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਇਸ ਲਈ ਆਮ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਬੂਟੇ ਲਾਉਣ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਲਈ ਮੁਹਿੰਮ ਵਿੱਢੀ ਜਾਵੇ।
Related Post
Popular News
Hot Categories
Subscribe To Our Newsletter
No spam, notifications only about new products, updates.