
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ
- by Jasbeer Singh
- September 19, 2024

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਦੀ ਅਪੀਲ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਲੋੜੀਂਦੀ ਮਸ਼ੀਨਰੀ ਵੱਡੀ ਮਾਤਰਾ ਵਿੱਚ ਸਬਸਿਡੀ ‘ਤੇ ਕਰਵਾਈ ਗਈ ਮੁਹੱਈਆ: ਡੀ.ਸੀ. ਸੰਦੀਪ ਰਿਸ਼ੀ ਸੰਗਰੂਰ, 19 ਸਤੰਬਰ : ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਨਿਬੇੜੇ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜੀਂਦੀ ਖੇਤੀ ਮਸ਼ੀਨਰੀ ਵੱਡੀ ਮਾਤਰਾ ਵਿੱਚ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪਰਾਲੀ ਦੇ ਯੋਗ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਮੌਕੇ ਕਿਸਾਨ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਹਰ ਖੇਤਰ ਵਿੱਚ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਵੱਲੋਂ ਸਮੂਹ ਮਹਿਕਮਿਆਂ ਨੂੰ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ । ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਨੂੰ ਨੁਕਸਾਨ ਹੁੰਦਾ ਹੈ ਜਿਸ ਕਰਕੇ ਸਾਡੇ ਬਜ਼ੁਰਗਾਂ, ਬੱਚਿਆਂ ਤੇ ਮਰੀਜ਼ਾਂ ਨੂੰ ਮਾਰੂ ਰੋਗਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸੰਘਣੇ ਧੂੰਏ ਕਾਰਨ ਸੜਕ ਹਾਦਸੇ ਵੀ ਵਾਪਰ ਜਾਂਦੇ ਹਨ ਅਤੇ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਨੂੰ ਮੁੜ ਅਪੀਲ ਕੀਤੀ ਕਿ ਪਰਾਲੀ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਬੇੜਾ ਕਰਨ ਅਤੇ ਅੱਗ ਲਾਉਣ ਤੋਂ ਹਰ ਹੀਲੇ ਪ੍ਰਹੇਜ ਕਰਨ ।