post

Jasbeer Singh

(Chief Editor)

Punjab

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਖਰੀਦੇ ਝੋਨੇ ਦੀ ਲਿਫਟਿੰਗ ਤੇਜ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਖਰੀਦੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀ ਹਦਾਇਤ ਸਮੂਹ ਐਸ.ਡੀ.ਐਮ ਅਤੇ ਡੀ.ਐਸ.ਪੀ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਨਾਲੋ ਨਾਲ ਹੱਲ ਯਕੀਨੀ ਬਣਾਉਣ: ਸੰਦੀਪ ਰਿਸ਼ੀ 17 ਪ੍ਰਤੀਸ਼ਤ ਤੋਂ ਘੱਟ ਨਮੀ ਵਾਲੀ ਫ਼ਸਲ ਦੀ 24 ਘੰਟਿਆਂ ਦੇ ਅੰਦਰ ਹੋਵੇ ਖਰੀਦ, ਇਸ ਮਾਮਲੇ ਵਿੱਚ ਲਾਪਰਵਾਹੀ ਨਹੀਂ ਹੋਵੇਗੀ ਬਰਦਾਸ਼ਤ: ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਧਿਕਾਰੀ : ਡੀ.ਸੀ ਸੰਗਰੂਰ, 27 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 2 ਲੱਖ 42 ਹਜ਼ਾਰ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਕਰੀਬ 2 ਲੱਖ 13 ਹਜ਼ਾਰ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ, ਲਿਫਟਿੰਗ, ਅਦਾਇਗੀ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਨਿਯਮਤ ਤੌਰ ਤੇ ਆਪਣੇ ਦੌਰੇ ਜਾਰੀ ਰੱਖਣ ਅਤੇ ਇਸ ਦੌਰਾਨ ਕਿਸਾਨਾਂ ਨਾਲ ਸੰਬੰਧਿਤ ਕੋਈ ਵੀ ਮਸਲਾ ਸਾਹਮਣੇ ਆਉਣ ਤੇ ਤੁਰੰਤ ਉਸ ਦੇ ਹੱਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਨਾਲ ਵੀ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ । ਉਹਨਾਂ ਨੇ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀਆਂ ਵਿੱਚ ਬਹੁਤੇ ਗਿੱਲੇ ਝੋਨੇ ਦੀ ਪਰਖ ਲਈ ਮੰਡੀਆਂ ਦੇ ਗੇਟਾਂ ਉੱਤੇ ਹੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕੇਵਲ ਸੁੱਕੀ ਫਸਲ ਹੀ ਮੰਡੀਆਂ ਵਿੱਚ ਆ ਸਕੇ ਅਤੇ ਸੁੱਕੀ ਫਸਲ ਦੀ ਬੋਲੀ ਕਰਵਾ ਕੇ ਖਰੀਦ ਏਜੰਸੀਆਂ ਰਾਹੀਂ ਨਿਰਧਾਰਤ ਸਮੇਂ ਅੰਦਰ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਜੇਕਰ ਕਿਸੇ ਅਨਾਜ ਮੰਡੀ ਵਿੱਚ ਸੁੱਕੀ ਫਸਲ ਲਿਆਉਣ ਵਾਲੇ ਕਿਸਾਨ ਨੂੰ ਬਿਨਾਂ ਵਜ੍ਹਾ ਖੱਜਲ ਖੁਆਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਮੰਡੀ ਨਾਲ ਸੰਬੰਧਿਤ ਅਧਿਕਾਰੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਜਿਹੀ ਲਾਪਰਵਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਝੋਨੇ ਦੀ ਆਮਦ ਵਧੇਗੀ ਅਤੇ ਇਸ ਲਈ ਖਰੀਦੇ ਹੋਏ ਮਾਲ ਦੀ ਲਿਫਟਿੰਗ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਸਮੂਹ ਐਸ. ਡੀ. ਐਮ. ਤੇ ਡੀ. ਐਸ. ਪੀ., ਡੀ. ਐਫ. ਐਸ. ਸੀ. ਮੇਜਰ ਗੁਰਪ੍ਰੀਤ ਸਿੰਘ ਕੰਗ, ਜਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਨੀਤ ਸੇਠੀ, ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Related Post