
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਰਜਿਸਟਰੀਆਂ ਦਾ ਕੰਮ ਹੋਰ ਅਧਿਕਾਰੀਆਂ ਨੂੰ ਸੌਂ
- by Jasbeer Singh
- March 5, 2025

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਰਜਿਸਟਰੀਆਂ ਦਾ ਕੰਮ ਹੋਰ ਅਧਿਕਾਰੀਆਂ ਨੂੰ ਸੌਂਪਿਆ ਸੰਗਰੂਰ, 5 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਮਾਲ ਵਿਭਾਗ ਨਾਲ ਸਬੰਧਤ ਦਫ਼ਤਰਾਂ ਵਿੱਚ ਲੋਕਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਹੋਰ ਅਧਿਕਾਰੀਆਂ ਨੂੰ ਰਜਿਸਟਰੀ ਦੀ ਜਿੰਮੇਵਾਰੀ ਸੌਂਪੀ ਹੈ । ਇਸ ਸਬੰਧੀ ਜਾਰੀ ਕੀਤੇ ਦਫ਼ਤਰੀ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਬ ਰਜਿਸਟਰਾਰ ਅਤੇ ਜੁਆਇੰਟ ਸਬ ਰਜਿਸਟਰਾਰ ਦਫਤਰਾਂ ਵਿਖੇ ਰਜਿਸਟਰੇਸ਼ਨ ਦਾ ਕੰਮ ਨਹੀਂ ਹੋ ਰਿਹਾ ਜਦ ਕਿ ਆਮ ਜਨਤਾ ਵੱਲੋਂ ਆਪਣਾ ਰਜਿਸਟਰੇਸ਼ਨ ਦਾ ਕੰਮ ਕਰਵਾਉਣ ਲਈ ਅਪੁਆਇੰਟਮੈਂਟਸ ਲਈਆਂ ਜਾ ਰਹੀਆਂ ਹਨ, ਇਸ ਲਈ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਅਤੇ ਰਜਿਸਟਰੇਸ਼ਨ ਦਾ ਕੰਮ ਨਿਰਵਿਘਨ ਜਾਰੀ ਰੱਖਣ ਲਈ ਸ਼੍ਰੀ ਸੰਦੀਪ ਰਿਸ਼ੀ ਨੇ ਰਜਿਸਟਰਾਰ-ਕਮ-ਡਿਪਟੀ ਕਮਿਸ਼ਨਰ, ਸੰਗਰੂਰ ਹੋਣ ਦੇ ਨਾਤੇ ਪੰਜਾਬ ਰਜਿਸਟਰੇਸ਼ਨਸ ਐਕਟ 1908 ਦੀ ਧਾਰਾ 12 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਰਜਿਸਟਰੇਸ਼ਨ ਦਾ ਕੰਮ ਕਰਨ ਲਈ ਅਧਿਕਾਰ ਦੇ ਦਿੱਤਾ ਹੈ । ਹੁਕਮਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਧੂਰੀ ਵੱਲੋ ਸਬ ਰਜਿਸਟਰਾਰ ਧੂਰੀ, ਉਪ ਮੰਡਲ ਮੈਜਿਸਟਰੇਟ ਸੰਗਰੂਰ ਵੱਲੋ ਸਬ ਰਜਿਸਟਰਾਰ ਸੰਗਰੂਰ, ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਵੱਲੋ ਸਬ ਰਜਿਸਟਰਾਰ ਦਿੜ੍ਹਬਾ, ਉਪ ਮੰਡਲ ਮੈਜਿਸਟਰੇਟ ਸੁਨਾਮ ਵੱਲੋ ਸਬ ਰਜਿਸਟਰਾਰ ਸੁਨਾਮ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵੱਲੋ ਸਬ ਰਜਿਸਟਰਾਰ ਭਵਾਨੀਗੜ੍ਹ, ਉਪ ਮੰਡਲ ਮੈਜਿਸਟਰੇਟ ਲਹਿਰਾ ਵੱਲੋ ਸਬ ਰਜਿਸਟਰਾਰ ਲਹਿਰਾ, ਮੁੱਖ ਮੰਤਰੀ ਫੀਲਡ ਅਫਸਰ ਸੰਗਰੂਰ ਵੱਲੋਂ ਜੁਆਇੰਟ ਸਬ-ਰਜਿਸਟਰਾਰ ਚੀਮਾ, ਵਧੀਕ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਸੰਗਰੂਰ ਵੱਲੋ ਜੁਆਇੰਟ ਸਬ ਰਜਿਸਟਰਾਰ ਸ਼ੇਰਪੁਰ, ਬਲਵਿੰਦਰ ਅੱਤਰੀ ਸੁਪਰਡੈਂਟ (ਮਾਲ), ਦਫਤਰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸਬ ਰਜਿਸਟਰਾਰ ਮੂਨਕ, ਧਰਮਿੰਦਰ ਸਿੰਘ ਕਾਨੂੰਗੋ (ਅਗਰੇਰੀਅਨ) ਡੀ. ਸੀ. ਦਫਤਰ ਸੰਗਰੂਰ ਨੂੰ ਜੁਆਇੰਟ ਸਬ ਰਜਿਸਟਰਾਰ ਲੋਂਗੋਵਾਲ ਅਤੇ ਸਵਰਨ ਸਿੰਘ ਫੀਲਡ ਕਾਨੂੰਗੋ, ਹਲਕਾ ਛਾਜਲੀ, ਤਹਿਸੀਲ ਸੁਨਾਮ ਨੂੰ ਜੁਆਇੰਟ ਸਬ ਰਜਿਸਟਰਾਰ ਖਨੌਰੀ ਵਿਖੇ ਰਜਿਸਟ੍ਰੇਸ਼ਨ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ ।
Related Post
Popular News
Hot Categories
Subscribe To Our Newsletter
No spam, notifications only about new products, updates.