post

Jasbeer Singh

(Chief Editor)

Punjab

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਮੀਖਿਆ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੇਵਾਵਾਂ ‘ਚ ਤੇਜ਼ੀ ਲਿਆਉ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਮੀਖਿਆ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੇਵਾਵਾਂ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਇੰਤਕਾਲ, ਵੰਡ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਨੇਪਰੇ ਚਾੜ੍ਹਿਆ ਜਾਵੇ : ਡੀ. ਸੀ. ਸੰਦੀਪ ਰਿਸ਼ੀ ਸੰਗਰੂਰ, 20 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ । ਉਨ੍ਹਾਂ ਕਿਹਾ ਕਿ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਅਤੇ ਵਿਭਾਗਾਂ ਵਿਚ ਬੇਲੋੜੀ ਖੱਜਲ ਖ਼ੁਆਰੀ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਲਈ ਅਧਿਕਾਰੀਆਂ ਨੂੰ ਸਰਗਰਮ ਯੋਗਦਾਨ ਪਾਉਣ ਦੀ ਲੋੜ ਹੈ । ਉਨ੍ਹਾਂ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਆਉਂਦੇ ਲੋਕਾਂ ਦੀ ਸੁਵਿਧਾ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਉਚਿਤ ਬੈਠਣ ਵਿਵਸਥਾ, ਸਫ਼ਾਈ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਐਸ. ਡੀ. ਐਮਜ਼. ਵਿਭਾਗੀ ਪੜਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ । ਉਨ੍ਹਾਂ ਮੀਟਿੰਗ ਦੌਰਾਨ ਇੰਤਕਾਲ ਦੇ ਬਕਾਇਆ ਮਾਮਲਿਆਂ, ਕੋਰਟ ਕੇਸਾਂ, ਸਲਾਨਾ ਸਟੈਂਪ ਡਿਊਟੀ ਆਦਿ ਦੀ ਸਥਿਤੀ ਦਾ ਜਾਇਜ਼ਾ ਲਿਆ । ਉਨ੍ਹਾਂ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਰਿਕਵਰੀ ਕੇਸਾਂ ਨੂੰ ਖ਼ਤਮ ਕਰਨ ਦੀ ਹਦਾਇਤ ਵੀ ਕੀਤੀ । ਡੀ. ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਇਨ੍ਹਾਂ ਸਾਰੇ ਕੇਸਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਇੱਕ ਮੁਹਿੰਮ ਦੇ ਤੌਰ 'ਤੇ ਕੰਮ ਕੀਤਾ ਜਾਵੇ । ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਮੇਂ ਸਿਰ ਪੂਰੇ ਕਰਨ ਦੇ ਆਦੇਸ਼ ਦਿੱਤੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ, ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਰਵਿੰਦਰ ਬਾਂਸਲ, ਉਪ ਮੰਡਲ ਮੈਜਿਸਟਰੇਟ ਲਹਿਰਾ ਸੂਬਾ ਸਿੰਘ, ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਅਤੇ ਉਪ ਮੰਡਲ ਮੈਜਿਸਟਰੇਟ ਧੂਰੀ ਵਿਕਾਸ ਹੀਰਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ ।

Related Post