post

Jasbeer Singh

(Chief Editor)

Punjab

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹੇ ਵਿੱਚ ਚੀਨੀ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼ ਉੱਪ ਮੰਡਲ ਮੈਜਿਸਟ੍ਰੇਟ, ਕਾਰਜਸਾਧਕ ਅਫਸਰਾਂ ਤੇ ਬੀ. ਡੀ. ਪੀ. ਓਜ਼ ਨੂੰ ਚੀਨੀ ਡੋਰ ਖ਼ਿਲਾਫ਼ ਮੁਹਿੰਮ ਚਲਾਉਣ ਦੀ ਹਦਾਇਤ ਸੰਗਰੂਰ, 22 ਦਸੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਆਪਕ ਲੋਕ ਹਿੱਤਾਂ ਨੂੰ ਮੱਦੇ ਨਜ਼ਰ ਰੱਖਦਿਆਂ ਸਮੂਹ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਚੀਨੀ ਡੋਰ ਖ਼ਿਲਾਫ਼ ਸਖ਼ਤ ਤਲਾਸ਼ੀ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ ਹਨ । ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੀਨੀ ਡੋਰ ਦੀ ਵਿਕਰੀ ਤੇ ਵਰਤੋਂ ਰੋਕਣ ਵਾਸਤੇ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਇਹ ਦੇਖਣ ਵਿੱਚ ਆ ਰਿਹਾ ਹੈ ਕਿ ਕਈ ਥਾਈ ਪਤੰਗਬਾਜ਼ੀ ਦੇ ਸ਼ੌਕੀਨ ਰਾਹਗੀਰਾਂ ਅਤੇ ਹੋਰਨਾਂ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਰਹੇ ਹਨ ਅਤੇ ਪਲਾਸਟਿਕ ਨਾਲ ਬਣੀ ਡੋਰ ਜਾਨੀ ਨੁਕਸਾਨ ਦਾ ਕਾਰਨ ਬਣ ਰਹੀ ਹੈ ਜਿਸ ਨੂੰ ਸਖਤੀ ਨਾਲ ਰੋਕਿਆ ਜਾਣਾ ਜਰੂਰੀ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਐਸ. ਡੀ. ਐਮ. ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਇਸ ਮਾਮਲੇ ਵਿੱਚ ਜਾਂਚ ਮੁਹਿੰਮ ਚਲਾਉਂਦੇ ਹੋਏ ਚੀਨੀ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਿਹੜੇ ਦੁਕਾਨਦਾਰ ਲੋਕਾਂ ਤੇ ਪਸ਼ੂ ਪੰਛੀਆਂ ਦੀ ਕੀਮਤੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਚੀਨੀ ਡੋਰ ਦੀ ਵਿਕਰੀ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਇੱਕ ਕਿਹਾ ਕਿ ਪਤੰਗ ਉਡਾਉਣ ਦੇ ਸ਼ੌਕੀਨ ਬੱਚਿਆਂ ਅਤੇ ਨੌਜਵਾਨਾਂ ਵੱਲੋਂ ਆਪਣੇ ਸ਼ੌਕ ਦੀ ਪੂਰਤੀ ਲਈ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਨਾ ਕੀਤੀ ਜਾਵੇ ਕਿਉਂਕਿ ਜ਼ਿਲ੍ਹਾ ਸੰਗਰੂਰ ਵਿੱਚ ਚੀਨੀ ਡੋਰ ਦੀ ਵਿਕਰੀ, ਵਰਤੋਂ ਅਤੇ ਭੰਡਾਰ ਉਤੇ ਪਾਬੰਦੀ ਹੁਕਮ ਲਾਗੂ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਨੂੰ ਅਣਗੌਲਿਆਂ ਕਰ ਕੇ ਇਸ ਜਾਨਲੇਵਾ ਡੋਰ ਦੀ ਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ ।

Related Post