post

Jasbeer Singh

(Chief Editor)

Punjab

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

post-img

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬ ਡਵੀਜ਼ਨ ਧੂਰੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਸੰਗਰੂਰ, 26 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਾਰਜਕਾਰੀ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨ ਧੂਰੀ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸ. ਡੀ. ਐਮ ਧੂਰੀ ਵਿਕਾਸ ਹੀਰਾ, ਚੇਅਰਮੈਨ ਪੰਜਾਬ ਲਘੂ ਉਦਯੋਗ ਨਿਗਮ ਦਲਬੀਰ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਧੂਰੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਤੇ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਇਰੀਗੇਸ਼ਨ, ਸਿਹਤ ਤੇ ਸਿੱਖਿਆ, ਪੰਜਾਬ ਮੰਡੀ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਆਦਿ ਵਿਭਾਗਾਂ ਦੇ ਅਧਿਕਾਰੀਆਂ ਤੋਂ ਵੱਖ-ਵੱਖ ਭਲਾਈ ਸਕੀਮਾਂ ਤੇ ਯੋਜਨਾਵਾਂ ਨੂੰ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕਾਂ ਦੀ ਬਿਹਤਰੀ ਲਈ ਉਲੀਕੀਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਸਮੇਂ ਸਮੇਂ 'ਤੇ ਲੋੜਵੰਦ ਲੋਕਾਂ ਤੱਕ ਜ਼ਮੀਨੀ ਪੱਧਰ 'ਤੇ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ । ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਹੋਰਨਾਂ ਕਾਰਜਕਾਰੀ ਏਜੰਸੀਆਂ ਨੂੰ ਮੁਕੰਮਲ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ । ਮੀਟਿੰਗ ਦੌਰਾਨ ਧੂਰੀ ਤੇ ਸ਼ੇਰਪੁਰ ਬਲਾਕਾਂ ਦਾ ਕਾਇਆ-ਕਲਪ ਕਰਨ ਲਈ ਹੋਰ ਭਵਿੱਖੀ ਯੋਜਨਾਵਾਂ ਬਾਰੇ ਵੀ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਗਿਆ ।

Related Post