post

Jasbeer Singh

(Chief Editor)

Patiala News

ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਮੌਕੇ ‘ਤੇ ਕਰਵਾਇਆ ਹੱਲ

post-img

ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਮੌਕੇ ‘ਤੇ ਕਰਵਾਇਆ ਹੱਲ -ਸ਼ਹਿਰ ਵਾਸੀਆਂ ਦੀਆਂ ਸਮੱਸਿਆ ਦੇ ਹੱਲ ਲਈ ਲਗਾਤਾਰ ਕੀਤਾ ਜਾ ਰਿਹੈ ਕੰਮ : ਡਿਪਟੀ ਮੇਅਰ -ਨਸਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਹੈ ਨਸ਼ਾ ਮੁਕਤੀ ਯਾਤਰਾ : ਜਗਦੀਪ ਜੱਗਾ ਪਟਿਆਲਾ, 22 ਜੁਲਾਈ 2025 ਯ ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਸਵੇਰੇ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਪਲਬਧ ਹੁੰਦੇ ਹਨ। ਪਾਣੀ, ਬਿਜਲੀ, ਸਫ਼ਾਈ, ਸੜਕਾਂ ਦੀ ਮੁਰੰਮਤ ਵਰਗੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲਿਆਂ ਤੋਂ ਲੈ ਕੇ ਨਿੱਜੀ ਅਤੇ ਸਮਾਜਿਕ ਮੁੱਦਿਆਂ ਤੱਕ, ਹਰ ਸਮੱਸਿਆ ਨੂੰ ਗੰਭੀਰਤਾ ਨਾਲ ਸੁਣ ਕੇ ਇਸ ਦਾ ਹੱਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਇੱਕ ਸਿਹਤਮੰਦ ਅਤੇ ਖ਼ੁਸ਼ਹਾਲ ਸੂਬਾ ਬਣਾਉਣਾ ਹੈ, ਇਸ ਲਈ ਆਮ ਆਦਮੀ ਦੀ ਸਮੁੱਚੀ ਟੀਮ ਲਗਾਤਾਰ ਕਾਰਜਸ਼ੀਲ ਹੈ । ਇਸ ਮੌਕੇ ਉਨ੍ਹਾਂ ਦੱਸਿਆ ਕਿ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਵੀ ਚਲਾਈ ਜਾ ਰਹੀ ਹੈ, ਜਿੱਥੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸਿ਼ਆਂ ਦੇ ਭਿਆਨਕ ਨਤੀਜਿਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਨਸ਼ਾ ਛੁਡਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਨਸ਼ਾ ਪੀੜਤਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ । ਜਗਦੀਪ ਜੱਗਾ ਨੇ ਕਿਹਾ ਕਿ ਨਸਿ਼ਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ, ਇਸੇ ਲਈ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਕੇ ਨਸਿ਼ਆਂ ਦੇ ਕੋਹੜ ਦਾ ਜੜ੍ਹ ਤੋਂ ਖਾਤਮਾ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ।

Related Post