
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ
- by Jasbeer Singh
- October 23, 2024

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ ਚੰਡੀਗੜ੍ਹ, 23 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ । ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ । ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ ਦੀ ਸ਼ਲਾਘਾ ਕੀਤੀ । ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ ।
Related Post
Popular News
Hot Categories
Subscribe To Our Newsletter
No spam, notifications only about new products, updates.