
ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼
- by Jasbeer Singh
- March 20, 2025

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼ ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ ਰੌੜੀ ਨੇ ਜਨਤਕ ਜਾਗਰੂਕਤਾ ਨੂੰ ਵਧਾਉਣ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਵੱਧ ਤੋਂ ਵੱਧ ਸਕੀਮਾਂ ਪਹੁੰਚਾਉਣ ਲਈ ਮੁਹਿੰਮਾਂ ਦਾ ਸੱਦਾ ਦਿੱਤਾ ਪੰਜਾਬ ਦੇ ਭਲਾਈ ਪ੍ਰੋਗਰਾਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਪ੍ਰਮੁੱਖ ਵਿਭਾਗ ਇੱਕਜੁੱਟ ਹੋਣ ਚੰਡੀਗੜ, 20 ਮਾਰਚ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ ਤਰਾਂ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਜਨਤਕ ਜਾਗਰੂਕਤਾ ਮੁਹਿੰਮਾਂ ਦੀ ਜਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਸਮਾਜ ਦਾ ਹਰ ਵਰਗ ਇਨਾਂ ਲੋਕ ਪੱਖੀ ਪਹਿਲਕਦਮੀਆਂ ਦਾ ਲਾਭ ਸਮੇਂ ਸਿਰ ਹਾਸਲ ਕਰ ਸਕੇ । ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਡਿਪਟੀ ਸਪੀਕਰ ਰੌੜੀ ਨੇ ਜੋਰ ਦੇ ਕੇ ਕਿਹਾ ਕਿ ਇਨਾਂ ਭਲਾਈ ਸਕੀਮਾਂ ਲਈ ਨਿਰਧਾਰਤ ਫੰਡਾਂ ਦੀ ਵਰਤੋਂ ਸਿਰਫ ਜਨਤਕ ਲਾਭ ਲਈ ਹੀ ਕੀਤੀ ਜਾਣੀ ਚਾਹੀਦੀ ਹੈ। ਉਨਾਂ ਨੇ ਵਿਭਾਗਾਂ ਨੂੰ ਇਨਾਂ ਸਕੀਮਾਂ ਨੂੰ ਲਾਗੂ ਕਰਦੇ ਸਮੇਂ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ । ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵਿੱਚ ਖੇਤੀਬਾੜੀ ਵਿਭਾਗ, ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ, ਸਹਿਕਾਰਤਾ ਵਿਭਾਗ, ਸਿੱਖਿਆ ਵਿਭਾਗ, ਆਬਕਾਰੀ ਅਤੇ ਕਰ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲ ਸਰੋਤ ਵਿਭਾਗ, ਕਿਰਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਭਲਾਈ ਵਿਭਾਗ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਵਿਜੀਲੈਂਸ ਵਿਭਾਗ, ਜੰਗਲਾਤ ਵਿਭਾਗ, ਪ੍ਰਸ਼ਾਸਨਿਕ ਸੁਧਾਰ ਵਿਭਾਗ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਮੈਡੀਕਲ ਸਿੱਖਿਆ ਵਿਭਾਗ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਬੰਧਕ ਸਕੱਤਰ/ਮੁਖੀ ਸ਼ਾਮਲ ਸਨ । ਡਿਪਟੀ ਸਪੀਕਰ ਰੌੜੀ ਤੋਂ ਇਲਾਵਾ ਮੀਟਿੰਗ ਵਿੱਚ ਡਾ. ਨਛੱਤਰ ਪਾਲ, ਵਿਧਾਇਕ (ਮੈਂਬਰ), ਸਰਦਾਰ ਰੁਪਿੰਦਰ ਸਿੰਘ, ਵਿਧਾਇਕ (ਮੈਂਬਰ), ਸਰਦਾਰ ਜੀਵਨ ਸਿੰਘ ਸੰਘੋਵਾਲ, ਵਿਧਾਇਕ (ਮੈਂਬਰ), ਸ੍ਰੀ ਰਾਮ ਲੋਕ, ਸਕੱਤਰ, ਪੰਜਾਬ ਵਿਧਾਨ ਸਭਾ, ਸ੍ਰੀ ਗੁਰਕੀਰਤ ਸਿੰਘ, ਕਮੇਟੀ ਅਧਿਕਾਰੀ ਅਤੇ ਤਰਸੇਮ, ਕਮੇਟੀ ਸੁਪਰਡੈਂਟ ਵੀ ਹਾਜ਼ਰ ਸਨ । ਮੀਟਿੰਗ ਦੌਰਾਨ ਲੋਕਾਂ ਦੇ ਭਲੇ ਲਈ ਲੋਕ ਭਲਾਈ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਏ ਜਾਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਈ ।
Related Post
Popular News
Hot Categories
Subscribe To Our Newsletter
No spam, notifications only about new products, updates.