
ਦੇਵ ਮਾਨ ਨੇ ਲੁਧਿਆਣਾ ਜਿਮਨੀ ਚੋਣ ’ਚ ਜਿੱਤ ’ਤੇ ਕੀਤਾ ਖੁਸ਼ੀ ਦਾ ਇਜਹਾਰ
- by Jasbeer Singh
- June 25, 2025

ਦੇਵ ਮਾਨ ਨੇ ਲੁਧਿਆਣਾ ਜਿਮਨੀ ਚੋਣ ’ਚ ਜਿੱਤ ’ਤੇ ਕੀਤਾ ਖੁਸ਼ੀ ਦਾ ਇਜਹਾਰ -ਸੂਬਾ ਵਾਸੀਆਂ ਨੇ ਵਿਕਾਸ ਦੇ ਨਾਮ ਤੇ ਲਗਾਈ ਮੋਹਰ : ਦੇਵ ਮਾਨ ਭਾਦਸੋਂ, 25 ਜੂਨ : ਲੁਧਿਆਣਾ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਦੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਸੂਬੇ ਦੀ ਜਨਤਾ ਨੇ ਵਿਕਾਸ ਦੇ ਨਾਮ ’ਤੇ ਮੋਹਰ ਲਗਾ ਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਅਜਿਹੀ ਸਰਕਾਰ ਹੈ ਜੋ ਕਿ ਸੂਬੇ ਦਾ ਵਿਕਾਸ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਰਜਕਾਲ ਦੀਆਂ ਸਰਕਾਰਾਂ ਨੇ ਸੂਬੇ ਦੇ ਵਿਕਾਸ ਕਰਨ ਦੀ ਜਗਾ ਸੂਬੇ ਵਿਚ ਨਸ਼ਾ ਤਸਕਰੀ, ਬੇਰੁਜ਼ਗਾਰੀ, ਭਿ੍ਰਸ਼ਟਾਚਾਰ ਨੂੰ ਤਰਜੀਹ ਦਿੱਤੀ ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਅੱਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਬੇਰੁਜ਼ਗਾਰੀ ਦੇ ਖਾਤਮੇ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ। ਭਿ੍ਰਸ਼ਟਾਚਾਰ ਦੇ ਖਾਤਮੇ ਲਈ ਕਿਸੇ ਵੀ ਕਿਸਮ ਦੀ ਕੋਈ ਢਿੱਲ ਨਹੀਂ ਵਰਤੀ ਗਈ, ਜਿਸ ਦਾ ਨਤੀਜਾ ਇਹ ਹੋਇਆ ਕਿ ਅੱਜ ਸੂਬਾ ਪੂਰਨ ਰੂਪ ਵਿਚ ਤਰੱਕੀ ਦੇ ਰਾਹ ’ਤੇ ਚੱਲ ਰਿਹਾ ਹੈ। ਦੇਵ ਮਾਨ ਨੇ ਕਿਹਾ ਕਿ ਸੂਬਾ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਤਰਾਂ ਖੁਸ਼ ਹਨ ।