post

Admin

(Chief Editor)

Punjab

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ `ਤੇ ਸੁਨਾਮ ਨੂੰ ਕਰੋੜਾਂ ਦੇ ਵਿਕਾਸ ਪ੍ਰਾਜੈਕਟ : ਮਾਨ

post-img

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ `ਤੇ ਸੁਨਾਮ ਨੂੰ ਕਰੋੜਾਂ ਦੇ ਵਿਕਾਸ ਪ੍ਰਾਜੈਕਟ : ਮਾਨ

ਚੰਡੀਗੜ੍ਹ, 1 ਅਗਸਤ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੁਨਾਮ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਸਮਰਪਿਤ ਕੀਤੇ ਹਨ ।

ਕਿੰਨੇ ਕਰੋੜ ਦੇ ਪ੍ਰਾਜੈਕਟ ਕੀਤੇ ਗਏ ਹਨ ਲੋਕਾਂ ਨੂੰ ਸਮਰਪਿਤ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਜੋ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ `ਤੇ ਉਨ੍ਹਾਂ ਦੇ ਜਨਮ ਸਥਾਨ ਸੁਨਾਮ `ਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਲੱਗਭਗ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇੇ ਗਏ ਹਨ ਉਹ ਪ੍ਰਾਜੈਕਟ 107.78 ਕਰੋੜ ਰੁਪਏ ਦੇ ਹਨ ।

ਕੀ ਆਖਿਆ ਮੁੱਖ ਮੰਤਰੀ ਨੇ ਸ਼ਰਧਾਂਜਲੀ ਭੇਟ ਕਰਦਿਆਂ

ਇਨ੍ਹਾਂ `ਚ ਸੰਤ ਅੱਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੀਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਮੈਡੀਸਨ ਵੇਅਰਹਾਊਸ ਅਤੇ ਆਧੁਨਿਕ ਬਲੱਡ ਬੈਂਕ ਸ਼ਾਮਲ ਹਨ । ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਮਿਆਰੀ ਸਿੱਖਿਆ, ਬਿਹਤਰ ਸਿਹਤ ਸੇਵਾਵਾਂ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਯਕੀਨੀ ਬਣਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ ।

ਸਰਕਾਰ ਕਰਵਾ ਰਹੀ ਹੈ ਲੋਕਾਂ ਨੂੰ ਵਧ ਤੋਂ ਵਧ ਸਹੂਲਤਾਂ ਮੁਹੱਈਆ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਹੁਣ ਤੱਕ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਇਸ ਤੋਂ ਇਲਾਵਾ 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਲਾਗ ਕੀਤੀ ਗਈ ਹੈ ।

ਭਗਵੰਤ ਸਿੰਘ ਮਾਨ ਨੇ ਕੀਤੀ ਪੰਜਾਬ ਦੀ ਭਾਈਚਾਰਕ ਸਦਭਾਵਨਾ ਦੀ ਪਰੰਪਰਾ ਬਣਾਏ ਰੱਖਣ ਦੀ ਅਪੀਲ

ਉਨ੍ਹਾਂ ਪੰਜਾਬ ਦੀ ਭਾਈਚਾਰਕ ਸਦਭਾਵਨਾ ਦੀ ਪਰੰਪਰਾ ਨੂੰ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਮਾਜ `ਚ ਨਫ਼ਰਤ ਫੈਲਾਉਣ ਦੀਆਂ ਕੋਸਿ਼ਸ਼ਾਂ ਤੋਂ ਲੋਕਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ 98.68 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੰਤ ਅੱਤਰ ਸਿੰਘ ਮਹਾਰਾਜ ਆਰਮਡ -ਫੋਰਸਿਜ਼ ਪ੍ਰੀਪਰੇਟਰੀ ਕੀਤਾ ਜਾਵੇਗਾ । ਇੰਸਟੀਚਿਊਟ 13.42 ਏਕੜ ਖੇਤਰ `ਚ ਸਥਾਪਤ ਕੀਤਾ ਜਾਵੇਗਾ ।

Related Post

Instagram