post

Jasbeer Singh

(Chief Editor)

Patiala News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਤੇਜ਼ : ਜੌੜਾਮਾਜਰਾ

post-img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਤੇਜ਼ : ਜੌੜਾਮਾਜਰਾ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਸਮਾਣਾ, 26 ਫਰਵਰੀ 2026 : ਪਿੰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਖੇੜੀ ਬਰਨਾ ਵਿਖੇ ਨਵੀਂ ਬਣੀ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ । ਇਹ ਸਾਰੇ ਵਿਕਾਸ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੂਰੇ ਕੀਤੇ ਗਏ ਹਨ । ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਸਰਕਾਰ ਵੱਲੋਂ ਛੱਪੜਾਂ ਦੀ ਸੁਧਾਰ ਯੋਜਨਾ, ਨਵੀਂ ਸੀਵਰੇਜ ਲਾਈਨ ਪਾਉਣ ਅਤੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਕੰਮ ਮੁਕੰਮਲ ਕਰਵਾਏ ਗਏ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਪਿੰਡ ਵਿੱਚ ਸਫ਼ਾਈ ਪ੍ਰਣਾਲੀ ਸੁਧਰੇਗੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ । ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਨੂੰ ਮਾਡਲ ਪਿੰਡ ਬਣਾਉਣਾ ਹੈ, ਤਾਂ ਜੋ ਸ਼ਹਿਰਾਂ ਵਾਂਗ ਬੁਨਿਆਦੀ ਸਹੂਲਤਾਂ ਪਿੰਡਾਂ ਵਿੱਚ ਵੀ ਉਪਲਬਧ ਹੋਣ। ਉਨ੍ਹਾਂ ਨੇ ਨੌਜਵਾਨਾਂ ਅਤੇ ਸਿਆਣਿਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪਿੰਡ ਦੀ ਤਰੱਕੀ ਲਈ ਕੰਮ ਕਰਨ । ਜਦੋਂ ਸਾਰਾ ਪਿੰਡ ਇਕਠੇ ਹੋ ਕੇ ਯਤਨ ਕਰਦਾ ਹੈ ਤਾਂ ਵਿਕਾਸ ਦੀ ਗਤੀ ਹੋਰ ਤੇਜ਼ ਹੋ ਜਾਂਦੀ ਹੈ । ਪਿੰਡ ਵਾਸੀਆਂ ਨੇ ਸਰਕਾਰ ਦੇ ਇਨ੍ਹਾਂ ਲੋਕ-ਹਿਤੈਸ਼ੀ ਕਦਮਾਂ ਦੀ ਭਰਪੂਰ ਸਰਾਹਨਾ ਕੀਤੀ ਅਤੇ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਹੁਣ ਸੰਭਵ ਹੋਇਆ ਹੈ । ਉਨ੍ਹਾਂ ਨੇ ਮੁੱਖ ਮੰਤਰੀ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਪਿੰਡ ਦੀ ਤਸਵੀਰ ਬਦਲਣ ਵਿੱਚ ਮਦਦਗਾਰ ਸਾਬਤ ਹੋਣਗੇ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਕਾਰ ਸਿੰਘ ਗੱਜੁਮਾਜਰਾ, ਜਿਲ੍ਹਾ ਪਰਿਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਸਰਪੰਚ ਲਖਵਿੰਦਰ ਸਿੰਘ, ਜਿਲ੍ਹਾ ਪਰਿਸ਼ਦ ਮੈਂਬਰ ਜਸਵੀਰ ਸਿੰਘ, ਪਵਿੱਤਰ ਸਿੰਘ ਡਕਾਲਾ, ਮਨਿੰਦਰ ਸਿੰਘ ਡਕਾਲਾ ਬਲਾਕ ਪ੍ਰਧਾਨ ਬਲਕਾਰ ਸਿੰਘ ਰਾਜਗੜ੍ਹ, ਦਰਬਾਰਾ ਸਿੰਘ ਤੁੱਲੇਵਾਲ, ਦਰਬਾਰ ਸਿੰਘ ਡਰੋਲੀ, ਗੁਰਸੇਵਕ ਸਿੰਘ ਚੂਹੜਪੁਰ ਜੱਟਾਂ , ਪੰਚਾਇਤ ਵਿਭਾਗ ਦੇ ਅਫ਼ਸਰ ਸਮੂਹ ਪਿੰਡ ਨਿਵਾਸੀ ਅਤੇ ਹੋਰ ਪਤਵੰਤੇ ਹਾਜਰ ਸਨ ।

Related Post

Instagram