
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ’ਚ 20 ਲੱਖ ਰੁਪਏ ਦੀ ਗ੍ਰਾਂਟ ਨਾਲ ਹੋਏ ਵਿਕਾਸ ਕਾਰਜ ਲੋਕ ਅਰਪਿਤ
- by Jasbeer Singh
- May 28, 2025

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ’ਚ 20 ਲੱਖ ਰੁਪਏ ਦੀ ਗ੍ਰਾਂਟ ਨਾਲ ਹੋਏ ਵਿਕਾਸ ਕਾਰਜ ਲੋਕ ਅਰਪਿਤ ਘਨੌਰ/ ਪਟਿਆਲਾ/ ਰਾਜਪੁਰਾ 28 ਮਈ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਫਰੀਦਪੁਰ ਜੱਟਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡ ਮੰਗੌਲੀ ਵਿੱਚ ਲਗਭਗ 20 ਲੱਖ ਰੁਪਏ ਦੀ ਗ੍ਰਾਂਟ ਨਾਲ ਬਣੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਗਿਆ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਘਨੌਰ ਹਲਕੇ ਦੇ ਵਿਧਾਇਕ ਗੁਰਲਾਲ ਘਨੌਰ ਨੇ ਸ਼ਿਰਕਤ ਕੀਤੀ। ਸਕੂਲ ਫਰੀਦਪੁਰ ਜੱਟਾਂ ਵਿੱਚ 9.47 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਫ਼ਰਨੀਚਰ ਅਤੇ ਚਾਰਦੀਵਾਰੀ ਬਣਾਈ ਗਈ, ਜਦਕਿ ਸਕੂਲ ਜੰਡ ਮੰਗੌਲੀ ਵਿੱਚ 10.70 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸਰੂਮ ਅਤੇ ਚਾਰਦੀਵਾਰੀ ਦੀ ਨਿਰਮਾਣ ਹੋਇਆ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ ਤੇ ਹੋਰ ਸਭਿਆਚਾਰਕ ਪ੍ਰਸਤੁਤੀਆਂ ਨਾਲ ਹੋਈ। ਸਕੂਲ ਮੁਖੀ ਸੰਦੀਪ ਕੁਮਾਰ ਅਤੇ ਸਲੀਮ ਖਾਂ ਨੇ ਮੁੱਖ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ। ਵਿਧਾਇਕ ਗੁਰਲਾਲ ਘਨੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਣਵੱਤਾਪੂਰਨ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਚੰਗੇ ਨਤੀਜੇ ਲਿਆਉਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਦੌਲਤ ਰਾਮ, ਬੀ. ਐਨ. ਓ. ਹਰਪ੍ਰੀਤ ਸਿੰਘ, ਬੀ. ਪੀ. ਈ. ਓ. ਸੁਰਜੀਤ ਸਿੰਘ, ਸਕੂਲ ਹੈੱਡ ਟੀਚਰ, ਸਰਪੰਚਾਂ, ਕੌਂਸਲਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।
Related Post
Popular News
Hot Categories
Subscribe To Our Newsletter
No spam, notifications only about new products, updates.