
ਦੇਵੇਂਦਰ ਫੜਨਵੀਸ ਨੇ ਤੀਜੀ ਵਾਰ ਚੁੱਕੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ
- by Jasbeer Singh
- December 5, 2024

ਦੇਵੇਂਦਰ ਫੜਨਵੀਸ ਨੇ ਤੀਜੀ ਵਾਰ ਚੁੱਕੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੰਡੀਗੜ੍ਹ : ਦੇਵੇਂਦਰ ਫੜਨਵੀਸ ਨੇ ਮੁੰਬਈ ਦੇ ਆਜ਼ਾਦ ਮੈਦਾਨ ‘ਚ ਅੱਜ ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ । ਰਾਜਪਾਲ ਸੀ. ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਨ੍ਹਾਂ ਨੇ ਮਰਾਠੀ ਵਿੱਚ ਸਹੁੰ ਚੁੱਕੀ । ਦੇਵੇਂਦਰ ਫੜਨਵੀਸ ਤੋਂ ਬਾਅਦ ਸਿੰਦੇ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ । ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾ, ਕਈ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਪਹੁੰਚੇ । ਸਹੁੰ ਚੁੱਕ ਸਮਾਗਮ ਵਿੱਚ ਸਚਿਨ ਤੇਂਦੁਲਕਰ, ਸ਼ਾਹਰੁਖ ਖਾਨ, ਸਲਮਾਨ ਖਾਨ ਤੋਂ ਇਲਾਵਾ ਹੋਰ ਕਈ ਸਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ ।
Related Post
Popular News
Hot Categories
Subscribe To Our Newsletter
No spam, notifications only about new products, updates.