
ਦਵਿੰਦਰਪਾਲ ਮਿੱਕੀ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪਟਿਆਲਾ ਦਾ ਕੁਆਡੀਨੇਟਰ ਕੀਤਾ ਨਿਯੁੱਕਤ
- by Jasbeer Singh
- May 1, 2025

ਦਵਿੰਦਰਪਾਲ ਮਿੱਕੀ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪਟਿਆਲਾ ਦਾ ਕੁਆਡੀਨੇਟਰ ਕੀਤਾ ਨਿਯੁੱਕਤ - ਵਿਧਾਇਕ ਅਜੀਤਪਾਲ ਕੋਹਲੀ ਦੀ ਅਗਵਾਈ ਹੇਠ ਮੁਹਿੰਮ ਜ਼ੋਰਾਂ ’ਤੇ : ਮਿੱਕੀ ਪਟਿਆਲਾ, 1 ਮਈ 2025 : ਆਮ ਆਦਮੀ ਪਾਰਟੀ ਵਲੋ ਪਾਰਟੀ ਦੇ ਸੀਨੀਅਰ ਆਗੂ ਦਵਿੰਦਰਪਾਲ ਸਿੰਘ ਮਿੱਕੀ ਦੀਆਂ ਗਰਾਊਂਡ ਤੇ ਨਸ਼ਿਆਂ ਵਿਰੁੱਧ ਸੇਵਾਵਾਂ ਨੂੰ ਦੇਖਦੇ ਹੋਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹਲਕਾ ਪਟਿਆਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਦਵਿੰਦਰਪਾਲ ਸਿੰਘ ਮਿੱਕੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਿਖਰਾਂ ’ਤੇ ਲਿਜਾਣ ਲਈ ਉਪਰਾਲੇ ਕੀਤੇ ਹਨ, ਉਹ ਸ਼ਲਾਘਾਯੋਗ ਹਨ ਅਤੇ ਹਰ ਪਾਸਿਓਂ ਸਾਥ ਮਿਲ ਰਿਹਾ ਹੈ। ਮਿੱਕੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਨਿਰਨਾਇਕ ਲੜਾਈ ਵਿੱਢੀ ਗਈ ਹੈ, ਜਿਸ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲੋਕਾਂ ਦਾ ਸਾਥ ਲੈਣ ਲਈ ਘਰ-ਘਰ ਜਾ ਕੇ ਦਸਤਕ ਦਿੱਤੀ ਜਾਵੇਗੀ। ਨਸ਼ਾ ਮੁਕਤੀ ਮੋਰਚਾ ਅਧੀਨ ਪਿੰਡ ਤੇ ਵਾਰਡ ਪੱਧਰ ’ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਤੇ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਘਰ-ਘਰ ਜਾ ਕੇ ਪਰਿਵਾਰਕ ਮੈਬਰਾਂ ਨਾਲ ਗੱਲਬਾਤ ਕਰਨਗੇ। ਜੇਕਰ ਕੋਈ ਉਸ ਪਰਿਵਾਰ ਦਾ ਮੈਬਰ ਨਸ਼ਾ ਕਰਦਾ ਹੈ, ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਕੋਲੋਂ ਨਸ਼ਿਆਂ ਵਿਰੁੱਧ ਮੁਹਿੰਮ ’ਚ ਸਾਥ ਮੰਗਿਆ ਜਾਵੇਗਾ। ਇਹ ਮੁਹਿੰਮ ਪਹਿਲਾਂ ਪਿੰਡਾਂ ’ਚ ਚਲਾਈ ਜਾਵੇਗੀ, ਫਿਰ ਛੋਟੇ ਕਸਬਿਆਂ ਤੇ ਸ਼ਹਿਰਾਂ ’ਚ ਇਸ ਲੜੀ ਤਹਿਤ ਲੋਕਾਂ ਤੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿਚ ਸਹਿਯੋਗ ਲਿਆ ਜਾਵੇਗਾ।