
ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਸੰਗਤਾਂ ਨਤਮਸਤਕ
- by Jasbeer Singh
- January 15, 2025

ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਨਥਾਣਾ ਸਾਹਿਬ ਵਿਖੇ ਸੰਗਤਾਂ ਨਤਮਸਤਕ ਸਜਾਏ ਧਾਰਮਕ ਦੀਵਾਨ, ਸੰਗਤਾਂ ਨੇ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ ਸ਼ਬਦ ਗੁਰੂ ਦੇ ਲੜ ਲੱਗਕੇ ਆਪਣਾ ਆਪ ਗੁਰੂ ਸਾਹਿਬ ਨੂੰ ਕੀਤਾ ਜਾਵੇਗਾ ਸਮਰਪਿਤ : ਜਥੇਦਾਰ ਸੁਰਜੀਤ ਸਿੰਘ ਗੜ੍ਹੀ ਪਟਿਆਲਾ : ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਹਰ ਸਾਲ ਦੀ ਤਰ੍ਹਾਂ ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਨਥਾਣਾ ਸਾਹਿਬ ਜੰਡ ਮੰਗੋਲੀ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਚੱਲ ਰਹੇ ਧਾਰਮਿਕ ਦੀਵਾਨਾਂ ’ਚ ਹਜ਼ੂਰੀ ਰਾਗੀ, ਕਥਾਵਾਚਕਾਂ ਅਤੇ ਕਵੀਸ਼ਰੀ ਜੱਥਿਆਂ ਨੇ ਜਿਥੇ ਗੁਰੂ ਇਤਿਹਾਸ ਸੁਣਾਇਆ, ਉਥੇ ਹੀ ਹੈਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ । ਇਸ ਮੌਕੇ ਉਚੇਚੇ ਤੌਰ ’ਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਇਲਾਕੇ ਦੇ ਪੰਤਵੱਤੇ ਸੱਜਣ ਅਤੇ ਪੰਥਕ ਸਖਸ਼ੀਅਤਾਂ ਵੀ ਪੁੱਜੀਆਂ ਹੋਈਆਂ ਸਨ। ਇਸੇ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੇਵਰ ’ਚ ਸੰਗਤਾਂ ਨੇ ਇਸ਼ਨਾਨ ਕੀਤਾ । ਗੁਰਦੁਆਰਾ ਨਥਾਣਾ ਸਾਹਿਬ ਵਿਖੇ ਚੱਲ ਰਹੇ ਧਾਰਮਕ ਦੀਵਾਨ ਵਿਚ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸਿੱਖ ਇਤਿਹਾਸ ਅਦੁੱਤੀ ਸ਼ਹੀਦੀਆਂ ਅਤੇ ਕੁਰਬਾਨੀਆਂ ਨਾਲ ਭਰਿਆ ਪਿਆ ਹੈ । ਉਨ੍ਹਾਂ ਕਿਹਾ ਕਿ ਮਾਘੀ ਦੇ ਇਸ ਪਵਿੱਤਰ ਦਿਹਾੜੇ ਦੀ ਸਿੱਖ ਇਤਿਹਾਸ ਅੰਦਰ ਵੱਡੀ ਮਹਾਨਤਾ ਹੈ ਅਤੇ ਇਤਿਹਾਸ ਅੰਦਰ ਦੱਸਿਆ ਗਿਆ ਹੈ ਕਿ ਗੁਰੂ ਬਖਸ਼ਣ ਹਾਰ ਹੈ ਕਿਉਂਕਿ ਜਿਹੜੇ ਸਿੰਘ ਦਸਮੇਸ਼ ਪਿਤਾ ਨੂੰ ਬੇਦਾਵਾ ਦੇ ਕੇ ਗਏ ਸਨ, ਉਨ੍ਹਾਂ ਨੂੰ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਸਰ ਸਾਹਿਬ ਦੀ ਧਰਤੀ ’ਤੇ ਬੇਦਾਵਾ ਪਾੜ ਕੇ ਮੁਕਤ ਕੀਤਾ ਅਤੇ ਖਿਦਰਾਣੇ ਦੀ ਢਾਬ ’ਤੇ ਹੋਈ ਲੜਾਈ ਦੌਰਾਨ 40 ਮੁਕਤਿਆਂ ਨੇ ਡਟ ਕੇ ਮੁਕਾਬਲਾ ਕਰਦਿਆਂ ਆਪਣੀ ਸ਼ਹਾਦਤ ਦਿੱਤੀ । ਜਥੇਦਾਰ ਗੜ੍ਹੀ ਨੇ ਕਿਹਾ ਕਿ ਅੱਜ ਇਤਿਹਾਸ ਅੰਦਰ ਪਏ ਅਨਮੋਲ ਖਜਾਨੇ ਨੂੰ ਸਾਂਭਣ ਦੀ ਲੋੜ ਹੈ, ਉਥੇ ਹੀ ਗੁਰਬਾਣੀ ਫਲਸਫੇ ਨਾਲ ਜੋੜ ਕੇ ਆਪਣੇ ਜੀਵਨ ਨੂੰ ਗੁਰੂ ਆਸ਼ੇ ਅਨੁਸਾਰ ਸਫਲ ਬਣਾਉਣ ਲਈ ਸ਼ਬਦ ਗੁਰੂ ਦਾ ਧਾਰਨੀ ਹੋ ਕੇ ਆਪਣਾ ਆਪ ਸਮਰਪਿਤ ਕਰਨ ਦੀ ਲੋੜ ਹੈ । ਇਸ ਮੌਕੇ ਅੰਤ ਵਿਚ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ । ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਧਾਰਮਕ ਦੀਵਾਨਾਂ ਵਿਚ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਐਡੀ. ਮੈਨੇ. ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਯੂਥ ਆਗੂ ਸੁਰਿੰਦਰ ਸਿੰਘ ਘੁਮਾਣਾ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਤੋਂ ਇਲਾਵਾ ਗੁਰਦੀਪ ਸਿੰਘ ਸਰਪੰਚ, ਰਘਬੀਰ ਸਿੰਘ ਮੋਹੀ, ਸਵਰਣ ਸਿੰਘ ਕਬੂਲਪੁਰ, ਕੁਲਵਿੰਦਰ ਸਿੰਘ ਕਾਲਾ, ਸਵਰਣ ਸਿੰਘ ਰਾਏਪੁਰ, ਕਰਮ ਸਿੰਘ ਸਰਪੰਚ, ਗੁਰਮੇਲ ਸਿੰਘ ਨਨਹੇੜੀ, ਬਾਬਾ ਸਾਹਿਬ ਸਿੰਘ ਜੀ ਆਦਿ ਸਖਸ਼ੀਅਤਾਂ ਆਦਿ ਹਾਜ਼ਰ ਸਨ ।