post

Jasbeer Singh

(Chief Editor)

Patiala News

ਵਿਸਾਖੀ ਜੋੜ ਮੇਲ ਮੌਕੇ ਖਾਲਸਾ ਸਾਜਨਾ ਦਿਵਸ ਮਨਾਉਣ ਪੁੱਜੀਆਂ ਸੰਗਤਾਂ ਨੇ ਨਿਵਾਇਆ ਸੀਸ

post-img

ਵਿਸਾਖੀ ਜੋੜ ਮੇਲ ਮੌਕੇ ਖਾਲਸਾ ਸਾਜਨਾ ਦਿਵਸ ਮਨਾਉਣ ਪੁੱਜੀਆਂ ਸੰਗਤਾਂ ਨੇ ਨਿਵਾਇਆ ਸੀਸ ਪੰਗਤ-ਸੰਗਤ ਕਰਕੇ ਸੰਗਤਾਂ ਨੇ ਗੁਰੂ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਵੱਡਮੁੱਲਾ ਅਤੇ ਵਿਲੱਖਣ ਸਿਧਾਂਤ ਖਾਲਸਾ ਪੰਥ ਦੇ ਰੂਪ ਵਿਚ ਦਿੱਤਾ : ਪ੍ਰੋ. ਬਡੂੰਗਰ ਪਟਿਆਲਾ 13 ਅਪ੍ਰੈਲ () ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਸਾਲਾਨਾ ਜੋੜ ਮੇਲ ਮੌਕੇ ਖਾਲਸਾ ਸਾਜਨਾ ਦਿਵਸ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀਵਾਨ ਹਾਲ ਵੀ ਪਾਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਕੇ ਨਿਹਾਲ ਕੀਤਾ। ਪਵਿੱਤਰ ਦਿਹਾੜੇ ਮੌਕੇ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪੰਗਤ ਸੰਗਤ ਕਰਕੇ ਹਾਸਲ ਕੀਤੀਆਂ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਦੀਵਾਨ ਹਾਲ ਵਿਖੇ ਸਜਾਏ ਦੀਵਾਨਾਂ ’ਚ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ। ਦੀਵਾਨ ਹਾਲ ਵਿਖੇ ਚੱਲ ਰਹੇ ਧਾਰਮਕ ਦੀਵਾਨਾਂ ਵਿਚ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਉਚੇਚੇ ਤੌਰ ’ਤੇ ਸ਼ਾਮਲ ਸਨ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਖਾਲਸੇ ਪੰਥ ਦੇ ਸਿਰਜਣਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੀ ਇਤਿਹਾਸ ਅੰਦਰ ਵੱਡੀ ਮਹਾਨਤਾ ਹੈ ਅਤੇ ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਵੱਡਮੁੱਲਾ ਅਤੇ ਵਿਲੱਖਣ ਸਿਧਾਂਤ ਖਾਲਸਾ ਪੰਥ ਦੇ ਰੂਪ ਵਿਚ ਦਿੱਤਾ, ਅੱਜ ਲੋੜ ਹੈ ਗੁਰੂ ਸਾਹਿਬ ਸਾਜੇ ਨਿਵਾਜੇ ਖਾਲਸਾ ਪੰਥ ਦੇ ਸਿਧਾਂਤ ਨੂੰ ਆਪਣੇ ਜੀਵਨ ਵਿਚ ਧਾਰਨ ਕਰੀਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੀਆਂ ਸਖਸ਼ੀਅਤਾਂ ਦਾ ਧੱਨਵਾਦ ਵੀ ਕੀਤਾ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ। (ਡੱਬੀ) ਮੁੱਖ ਮੰਤਰੀ ਭਗਵੰਤ ਮਾਨ ਗੁਰੂ ਘਰ ਹੋਏ ਨਤਮਸਤਕ, ਪ੍ਰਬੰਧਕਾਂ ਨੇ ਦਿੱਤਾ ਮੰਗ ਪੱਤਰ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਗੁਰਦੁਆਰਾ ਸਾਹਿਬ ਦੇ ਸਰੋਵਰ ਤੱਕ ਪੁੱਜਦੀ ਹੰਸਲੀ ਦੀ ਮੁਰੰਮਤ ਨੂੰ ਲੈ ਕੇ ਮੰਗ ਪੱਤਰ ਵੀ ਸੌਂਪਿਆ ਅਤੇ ਮੰਗ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਪੁੁਰਬ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਸ਼ਤਾਬਦੀਆਂ ਦੇ ਰੂਪ ਵਿਚ ਮਨਾਉਣ ਜਾ ਰਿਹਾ ਹੈ ਇਸ ਕਰਕੇ ਹੰਸਲੀ ਦੀ ਮੁਰੰਮਤ ਜਲਦ ਕਰਵਾ ਦਿੱਤੀ ਜਾਵੇ, ਜਿਸ ’ਤੇ ਮੁੱਖ ਮੰਤਰੀ ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ’ਤੇ ਅਮਲ ਕਰਨ ਅਤੇ ਹੰਸਲੀ ਦੀ ਮੁਰੰਮਤ ਕਰਨ ਦੇ ਆਦੇਸ਼ ਜਾਰੀ ਕੀਤੇ । (ਡੱਬੀ) ਖਾਲਸੇ ਦੇ ਜਨਮ ਦਿਹਾੜੇ ਮੌਕੇ 212 ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ ਗੁਰਦੁਆਰਾ ਸਾਹਿਬ ਦੀਵਾਨ ਹਾਲ ਵਿਖੇ ਖਾਲਸਾ ਸਿਰਜਣਾ ਦਿਵਸ ਮੌਕੇ ਪੰਜ ਪਿਆਰਿਆਂ ਪਾਸੋਂ 212 ਦੇ ਕਰੀਬ ਪ੍ਰਾਣੀਆਂ ਨੇ ਅੰਮਿ੍ਰਤ ਦੀ ਦਾਤ ਹਾਸਲ ਕੀਤੀ। ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲਿਆਂ ’ਚ ਮਹਿਲਾਵਾਂ, ਬਜ਼ੁਰਗ, ਨੌਜਵਾਨ, ਬੱਚੇ ਆਦਿ ਸ਼ਾਮਲ ਸਨ, ਜਿਨ੍ਹਾਂ ਨੇ ਗੁਰੂ ਆਸ਼ੇ ਅਨੁਸਾਰ ਚੱਲਣ ਦਾ ਸੰਕਲਪ ਲਿਆ। ਇਸ ਮੌਕੇ ਪੰਜ ਪਿਆਰਿਆਂ ਨੇ ਅੰਮਿ੍ਰਤ ਦੀ ਦਾਤ ਹਾਸਲ ਕਰਨ ਵਾਲਿਆਂ ਨੂੰ ਰਹਿਤ ਮਰਿਆਦਾ, ਨਾਮ ਸਿਮਰਨ ਨੂੰ ਆਪਣੀ ਜੀਵਨ ਜਾਂਚ ਦਾ ਹਿੱਸਾ ਬਣਾਉਣ ਲਈ ਪ੍ਰੇਰਿਆ।

Related Post