post

Jasbeer Singh

(Chief Editor)

Punjab

ਡੀ. ਜੀ. ਪੰਜਾਬ ਨੇ ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਲਈ ਚੁੱਕੇ ਸਖ਼ਤ ਕਦਮ

post-img

ਡੀ. ਜੀ. ਪੰਜਾਬ ਨੇ ਰੀਲਾਂ ਬਣਾਉਣ ਵਾਲੇ ਪੁਲਸ ਕਰਮਚਾਰੀਆਂ ਲਈ ਚੁੱਕੇ ਸਖ਼ਤ ਕਦਮ ਚੰਡੀਗੜ੍ਹ, 5 ਦਸੰਬਰ 2025 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਆਫ ਪੰਜਾਬ ਗੌਰਵ ਯਾਦਵ ਨੇ ਵਿਭਾਗ ਦੇ ਅਕਸ ਦੇ ਪ੍ਰਭਾਵਿਤ ਹੋਣ ਦੇ ਚਲਦਿਆਂ ਉਨ੍ਹਾਂ ਪੁਲਸ ਕਰਮਚਾਰੀਆਂ ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਹਨ ਜੋ ਕਿ ਸੋਸ਼ਲ ਮੀਡੀਆ ਪਲੇਟਫਾਮਾਂ ਤੇ ਰੀਲਾਂ ਅਤੇ ਅਣਉਚਿਤ ਵੀਡੀਓ ਪਾਉਂਦੇ ਹਨ। ਦੱਸਣਯੋਗ ਹੈ ਕਿ ਵੱਖ-ਵੱਖ ਸਮੇਂ ਤੇ ਵਰਦੀ ਵਿਚ ਹੀ ਪੁਲਸ ਕਰਮਚਾਰੀਆਂ ਦੇ ਡਾਂਸ, ਭੰਗੜਾ ਅਤੇ ਮਨੋਰੰਜਨ ਵੀਡੀਓਜ ਬਣਾਉਂਦੇ ਦੇਖਿਆ ਗਿਆ ਹੈ। ਉਲੰਘਣਾਂ ਕਰਨ ਵਾਲੇ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ ਡੀ. ਜੀ. ਪੰਜਾਬ ਗੌਰਵ ਯਾਦਵ ਨੇ ਪੁਲਸ ਕਰਮਚਾਰੀਆਂ ਨੂੰ ਸਪੱਸ਼ਟ ਆਖਿਆ ਹੈ ਕਿ ਜੇਕਰ ਕੋਈ ਵੀ ਪੁਲਸ ਕਰਮਚਾਰੀ ਸੋਸ਼ਲ ਮੀਡੀਆ ਤੇ ਰੀਲਾਂ, ਪੋਸਟਾਂ ਆਦਿ ਪਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਿਸ ਲਈ ਉਨ੍ਹਾਂ ਦੇ ਦਫ਼ਤਰ ਵਲੋਂ ਪੰਜਾਬ ਦੀਆਂ ਸਮੁੱਚੀਆਂ ਰੇਂਜ ਦੇ ਆਈ. ਜੀ., ਡੀ. ਆਈ. ਜੀ., ਪੁਲਸ ਕਮਿਸ਼ਨਰ ਅਤੇ ਜਿਲ੍ਹੇ ਦੇ ਐਸ. ਐਸ. ਪੀਜ. ਨੂੰ ਨਿਗਰਾਨੀ ਵਧਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਏ. ਸੀ. ਆਰ. ਅਤੇ ਤਰੱਕੀਆਂ ਨੂੰ ਪ੍ਰਭਾਵਿਤ ਕਰਦੇ ਹੋਏ ਡੀ. ਜੀ. ਪੀ. ਨੂੰ ਰਿਪੋਰਟਾਂ ਦੀ ਲੋੜ ਹੋਵੇਗੀ ਸਟੇਟ ਸਾਈਬਰ ਕ੍ਰਾਈਮ ਵਿੰਗ ਨੂੰ ਇਸ ਸਬੰਧ ਵਿੱਚ ਨੋਡਲ ਏਜੰਸੀ ਵਜੋਂ ਮਨੋਨੀਤ ਕੀਤਾ ਗਿਆ ਹੈ, ਜੋ ਸ਼ੱਕੀ ਸੋਸ਼ਲ ਮੀਡੀਆ ਗਤੀਵਿਧੀ ‘ਤੇ ਸਮੇਂ-ਸਮੇਂ ‘ਤੇ ਰਿਪੋਰਟਾਂ ਤਿਆਰ ਕਰਦੀ ਹੈ ਅਤੇ ਉਨ੍ਹਾਂ ਨੂੰ ਡੀ. ਜੀ. ਪੀ. ਦੀ ਪ੍ਰਧਾਨਗੀ ਹੇਠ ਮੀਟਿੰਗਾਂ ਵਿੱਚ ਪੇਸ਼ ਕਰਦੀ ਹੈ। ਵਿਭਾਗ ਦਾ ਕਹਿਣਾ ਹੈ ਕਿ ਉਲੰਘਣਾਵਾਂ ਕਰਮਚਾਰੀਆਂ ਦੀ ਸਾਲਾਨਾ ਗੁਪਤ ਰਿਪੋਰਟ (ਏ. ਸੀ. ਆਰ.) ਨੂੰ ਪ੍ਰਭਾਵਤ ਕਰਨਗੀਆਂ ਅਤੇ ਉਨ੍ਹਾਂ ਦੀਆਂ ਤਰੱਕੀਆਂ ਨੂੰ ਵੀ ਪ੍ਰਭਾਵਤ ਕਰ ਸਕਦੀਆਂ ਹਨ। ਕੀ ਹਨ ਨਵੇਂ ਨਿਯਮਾਂ ਤਹਿਤ ਅਤੇ ਪਾਬੰਦੀਆਂ ਪੁਲਸ ਕਰਮਚਾਰੀਆਂ ਨੂੰ ਸੋਸ਼ਲ ਮੀਡੀਆ ‘ਤੇ ਡਾਂਸ, ਭੰਗੜਾ, ਜਾਂ ਮਨੋਰੰਜਨ ਰੀਲਾਂ/ਵੀਡੀਓ ਪੋਸਟ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਰਕਾਰੀ ਹਥਿਆਰ ਪ੍ਰਦਰਸਿ਼ਤ ਕਰਨ ਦੀ ਸਖ਼ਤ ਮਨਾਹੀ ਹੋਵੇਗੀ । ਸਰਕਾਰੀ ਵਾਹਨਾਂ ਜਾਂ ਉਪਕਰਣਾਂ ਦੀ ਵਰਤੋਂ ਕਰਕੇ ਰੀਲ ਜਾਂ ਫੋਟੋਆਂ ਬਣਾਉਣ ‘ਤੇ ਪਾਬੰਦੀ ਹੋਵੇਗੀ । ਅਪਰਾਧੀਆਂ ਜਾਂ ਗੈਂਗਸਟਰਾਂ ਨਾਲ ਫੋਟੋਆਂ ਮਿਲਣ ‘ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ । ਵਰਦੀ ਵਿੱਚ ਕਿਸੇ ਵੀ ਕਿਸਮ ਦੀ ਵੀਡੀਓ ਜਾਂ ਰੀਲ ਪੋਸਟ ਕਰਨ ਦੀ ਸਖ਼ਤ ਮਨਾਹੀ ਹੈ । ਵਰਦੀ ਤੋਂ ਬਿਨਾਂ ਵੀ ਵਿਭਾਗ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲੀ ਕੋਈ ਵੀ ਗਤੀਵਿਧੀ ਦੀ ਇਜਾਜ਼ਤ ਨਹੀਂ ਹੋਵੇਗੀ। ਗੁਪਤ ਜਾਂ ਅਧਿਕਾਰਤ ਜਾਣਕਾਰੀ ਸਾਂਝੀ ਕਰਨ ਦੀ ਮਨਾਹੀ ਹੋਵੇਗੀ । ਜਾਤ, ਧਰਮ, ਰਾਜਨੀਤੀ ਜਾਂ ਵਿਵਾਦਪੂਰਨ ਮੁੱਦਿਆਂ ‘ਤੇ ਟਿੱਪਣੀ ਕਰਨ ਤੋਂ ਪ੍ਰਹੇਜ਼ ਕੀਤਾ ਜਾਵੇ। ਡਿਊਟੀ ਨਾਲ ਸਬੰਧਤ ਲਾਈਵ ਸਥਾਨ ਜਾਂ ਗਤੀਵਿਧੀ ਪੋਸਟ ਕਰਨ ਦੀ ਮਨਾਹੀ ਹੈ । ਕੋਈ ਵੀ ਆਨ-ਲਾਈਨ ਬਿਆਨ ਜਾਂ ਵੀਡੀਓ ਜਵਾਬ ਦੇਣ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਤੋਂ ਇਜਾਜ਼ਤ ਲੈਣਾ ਲਾਜ਼ਮੀ ਹੈ । ਨਿੱਜੀ ਖਾਤਿਆਂ ‘ਤੇ ਵੀ ਪੇਸ਼ੇਵਰ ਸਜਾਵਟ ਬਣਾਈ ਰੱਖਣੀ ਚਾਹੀਦੀ ਹੈ।

Related Post

Instagram