ਨਾਕਾਬਿਲ ਚਾਲਕ ਦਲ ਨਾਲ ਜਹਾਜ਼ ਉਡਾਣ ਕਾਰਨ ਡੀਜੀਸੀਏ ਨੇ ਏਅਰ ਇੰਡੀਆ ’ਤੇ 90 ਲੱਖ ਜੁਰਮਾਨਾ ਕੀਤਾ
- by Jasbeer Singh
- August 23, 2024
ਨਾਕਾਬਿਲ ਚਾਲਕ ਦਲ ਨਾਲ ਜਹਾਜ਼ ਉਡਾਣ ਕਾਰਨ ਡੀਜੀਸੀਏ ਨੇ ਏਅਰ ਇੰਡੀਆ ’ਤੇ 90 ਲੱਖ ਜੁਰਮਾਨਾ ਕੀਤਾ ਨਵੀਂ ਦਿੱਲੀ : ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਨਾਕਾਬਿਲ ਚਾਲਕ ਦਲ ਦੇ ਮੈਂਬਰਾਂ ਨਾਲ ਉਡਾਣਾਂ ਚਲਾਉਣ ਲਈ ਏਅਰ ਇੰਡੀਆ ‘ਤੇ 90 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ । ਇਸ ਤੋਂ ਇਲਾਵਾ ਰੈਗੂਲੇਟਰ ਨੇ ਇਸ ਕੁਤਾਹੀ ਲਈ ਏਅਰ ਇੰਡੀਆ ਦੇ ਸੰਚਾਲਨ ਨਿਰਦੇਸ਼ਕ ਅਤੇ ਸਿਖਲਾਈ ਨਿਰਦੇਸ਼ਕ ‘ਤੇ ਕ੍ਰਮਵਾਰ 6 ਲੱਖ ਰੁਪਏ ਅਤੇ 3 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ । ਪ੍ਰੈਸ ਰਿਲੀਜ਼ ਅਨੁਸਾਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਸਬੰਧਤ ਪਾਇਲਟ ਨੂੰ ਇਹ ਯਕੀਨੀ ਬਣਾਉਣ ਲਈ ਸਾਵਧਾਨ ਕੀਤਾ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ ।
Related Post
Popular News
Hot Categories
Subscribe To Our Newsletter
No spam, notifications only about new products, updates.