
ਡੀਜੀਪੀ ਵੱਲੋਂ ਪੁਲੀਸ ਅਫ਼ਸਰਾਂ ਨੂੰ 11 ਵਜੇ ਤੋਂ 1 ਵਜੇ ਤੱਕ ਦਫਤਰਾਂ ਵਿੱਚ ਰਹਿਣ ਦੇ ਨਿਰਦੇਸ਼
- by Aaksh News
- June 10, 2024

ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀਆਂ ਸਾਰੀਆਂ ਰੇਂਜਾਂ ਦੇ ਏਡੀਜੀਪੀ, ਆਈਜੀ, ਡੀਆਈਜੀ, ਪੁਲੀਸ ਕਮਿਸ਼ਨਰ, ਐੱਸਐੱਸਪੀ, ਡੀਐੱਸਪੀ ਅਤੇ ਐੱਸਐੱਚਓਜ਼ ਨੂੰ ਰੋਜ਼ਾਨਾ ਕੰਮਕਾਜ ਵਾਲੇ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫਤਰਾਂ ਵਿੱਚ ਰਹਿਣ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਰੋਜ਼ਾਨਾ ਪੁਲੀਸ ਅਫਸਰ ਦੋ ਘੰਟੇ ਦਫਤਰਾਂ ਵਿੱਚ ਰਹਿ ਕੇ ਜਨਤਕ ਮਿਲਣੀਆਂ ਕਰਨਗੇ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਥਿਤ ਪੁਲੀਸ ਹੈੱਡ ਕੁਆਰਟਰ ਵਿੱਚ ਤਾਇਨਾਤ ਵਿਸ਼ੇਸ਼ ਡੀਜੀਪੀ ਅਤੇ ਵਧੀਕ ਡੀਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਵੀ ਦਿਨ ਤੈਅ ਕਰਕੇ ਦਫਤਰ ਵਿੱਚ ਮੌਜੂਦ ਰਹਿਣ ਦੇ ਆਦੇਸ਼ ਦਿੱਤੇ ਹਨ।