ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਜਾਂਚ ਪੂਰੀ ਕਰਨ ਲਈ ਡੀਜੀਪੀ ਪ੍ਰਬੋਧ ਕੁਮਾਰ ਨੇ ਮੰਗਿਆ ਸਮਾਂ
- by Jasbeer Singh
- September 5, 2024
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਜਾਂਚ ਪੂਰੀ ਕਰਨ ਲਈ ਡੀਜੀਪੀ ਪ੍ਰਬੋਧ ਕੁਮਾਰ ਨੇ ਮੰਗਿਆ ਸਮਾਂ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੀਫ ਜਸਟਿਸ ਦੀ ਬੈਂਚ ਅੱਗੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਅਤੇ ਪੰਜਾਬ ਭਰ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਵਰਤੋਂ ਦੇ ਮਾਮਲੇ `ਚ ਡੀਜੀਪੀ ਪ੍ਰਬੋਧ ਕੁਮਾਰ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਜਾਂਚ ਪੂਰੀ ਕਰਨ ਲਈ ਸਮਾਂ ਮੰਗਿਆ ਅਤੇ ਕਿਹਾ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਤੱਕ ਜਾਂਚ ਪੂਰੀ ਕਰ ਲਈ ਜਾਵੇਗੀ।

