post

Jasbeer Singh

(Chief Editor)

Punjab

ਡੀ.ਆਈ.ਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਸੰਗਰੂਰ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਕੀਤੀ ਅਗਵਾਈ

post-img

ਡੀ.ਆਈ.ਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਸੰਗਰੂਰ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਕੀਤੀ ਅਗਵਾਈ ਨਾਕਿਆਂ ਉੱਤੇ ਮੁਸਤੈਦ ਪੁਲਿਸ ਦੇ ਜਵਾਨਾਂ ਨਾਲ ਗੱਲਬਾਤ ਕਰਕੇ ਮਨੋਬਲ ਵਧਾਇਆ ਗੈਰ ਸਮਾਜਿਕ ਅਨਸਰਾਂ ਨੂੰ ਦਿੱਤੀ ਸਖਤ ਚੇਤਾਵਨੀ, ਕਿਸੇ ਨੂੰ ਅਮਨ ਕਾਨੂੰਨ ਭੰਗ ਨਹੀਂ ਕਰਨ ਦੇਵਾਂਗੇ - ਮਨਦੀਪ ਸਿੰਘ ਸਿੱਧੂ ਸੰਗਰੂਰ, 12 ਅਪ੍ਰੈਲ - ਡੀ.ਆਈ.ਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਅੱਜ ਦੇਰ ਰਾਤ ਸੰਗਰੂਰ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਦੀ ਅਗਵਾਈ ਕੀਤੀ। ਇਸ ਮੌਕੇ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਵੀ ਉਹਨਾਂ ਦੇ ਨਾਲ ਮੌਜੂਦ ਸਨ। ਸ਼ਹਿਰ ਦੇ ਫੁਹਾਰਾ ਚੌਂਕ ਨਜ਼ਦੀਕ ਪੁਲਿਸ ਵੱਲੋਂ ਕੀਤੀ ਗਈ ਨਾਕਾਬੰਦੀ ਦਾ ਅਚਨਚੇਤ ਨਿਰੀਖਣ ਕਰਦਿਆਂ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਵਿੱਚ ਰੱਖਣ ਲਈ ਪੰਜਾਬ ਪੁਲਿਸ 24 ਘੰਟੇ ਸਰਗਰਮ ਹੈ। ਉਹਨਾਂ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਜਾਰੀ ਹੈ ਅਤੇ ਉਹ ਵੀ ਅੱਜ ਸੰਗਰੂਰ ਅਤੇ ਬਰਨਾਲਾ ਵਿਖੇ ਪੁਲਿਸ ਵੱਲੋਂ ਲਗਾਏ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਵਿੱਚ ਤੈਨਾਤ ਜਵਾਨਾਂ ਦਾ ਮਨੋਬਲ ਵਧਾਉਣ ਲਈ ਅਚਨਚੇਤ ਦੌਰੇ ਕਰ ਰਹੇ ਹਨ। ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 26 ਥਾਵਾਂ ਉੱਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਪ੍ਰਕਿਰਿਆ ਚੱਲ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਆਉਂਦੇ ਤਿਉਹਾਰਾਂ ਦੌਰਾਨ ਕਿਸੇ ਵੀ ਮਾੜੀ ਕਿਸਮ ਦੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਗੈਰ ਸਮਾਜਿਕ ਅਨਸਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Post