post

Jasbeer Singh

(Chief Editor)

Sports

ਦਿਨੇਸ਼ ਕਾਰਤਿਕ ਨੇ ਕ੍ਰਿਕਟ ਦੀਆਂ ਸਾਰੀਆਂ ਵੰਨਗੀਆਂ ਤੋਂ ਸੰਨਿਆਸ ਲਿਆ

post-img

ਭਾਰਤ ਦੇ ਸਾਬਕਾ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਨੇ ਦੋ ਦਹਾਕਿਆਂ ਤੱਕ ਦੇਸ਼ ਲਈ ਖੇਡਣ ਤੋਂ ਬਾਅਦ ਅੱਜ ਕ੍ਰਿਕਟ ਦੇ ਹਰ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਰੌਇਲ ਚੈਲੰਜਰਜ਼ ਬੰਗਲੂਰੂ (ਆਰਸੀਬੀ) ਦੇ ਇੰਡੀਅਨ ਪ੍ਰੀਮੀਅਰ ਲੀਗ ਐਲੀਮੀਨੇਟਰ ਤੋਂ ਬਾਹਰ ਹੋਣ ਤੋਂ ਬਾਅਦ ਉਸ ਦਾ ਸੰਨਿਆਸ ਲੈਣਾ ਤੈਅ ਸੀ ਪਰ ਕਾਰਤਿਕ ਨੇ ਆਪਣੇ 39ਵੇਂ ਜਨਮ ਦਿਨ ’ਤੇ ਇਸ ਬਾਰੇ ਅਧਿਕਾਰਤ ਤੌਰ ’ਤੇ ਐਲਾਨ ਕੀਤਾ। ਕਾਰਤਿਕ ਨੇ ‘ਐਕਸ’ ’ਤੇ ਲਿਖਿਆ, ‘‘ਬਹੁਤ ਸੋਚ-ਵਿਚਾਰ ਤੋਂ ਬਾਅਦ ਮੈਂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕੀਤਾ ਹੈ। ਮੈਂ ਅਧਿਕਾਰਤ ਤੌਰ ’ਤੇ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ ਅਤੇ ਅੱਗੇ ਆਉਣ ਵਾਲੀਆਂ ਨਵੀਆਂ ਚੁਣੌਤੀਆਂ ਲਈ ਤਿਆਰ ਹਾਂ।’’ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ 180 ਮੈਚਾਂ ’ਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਕਾਰਤਿਕ ਨੇ ਇੱਕ ਸੈਂਕੜੇ ਅਤੇ 17 ਨੀਮ ਸੈਂਕੜਿਆਂ ਦੀ ਮਦਦ ਨਾਲ 3,463 ਦੌੜਾਂ ਬਣਾਈਆਂ ਹਨ। ਵਿਕਟਕੀਪਰ ਦੇ ਤੌਰ ’ਤੇ ਉਸ ਨੇ 172 ਖਿਡਾਰੀਆਂ ਨੂੰ ਆਊਟ ਕੀਤਾ ਹੈ। ਉਹ ਭਾਰਤ ਲਈ ਆਖਰੀ ਵਾਰ ਰੋਹਿਤ ਸ਼ਰਮਾ ਦੀ ਕਪਤਾਨੀ ਹੇਠ 2022 ਟੀ-20 ਵਿਸ਼ਵ ਕੱਪ ਵਿੱਚ ਖੇਡਿਆ ਸੀ। ਉਹ ਰਾਹੁਲ ਦ੍ਰਾਵਿੜ, ਅਨਿਲ ਕੁੰਬਲੇ, ਮਹਿੰਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਦੀ ਅਗਵਾਈ ਹੇਠ ਵੀ ਦੇਸ਼ ਲਈ ਖੇਡ ਚੁੱਕਾ ਹੈ।

Related Post