post

Jasbeer Singh

(Chief Editor)

Patiala News

ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ

post-img

ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ ਪਟਿਆਲਾ, 6 ਫਰਵਰੀ 2026 : ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾਇਰਡ) ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ । ਬ੍ਰਿਗੇਡੀਅਰ ਢਿੱਲੋ ਵੱਲੋਂ ਯੋਗ ਲਾਭਪਾਤਰੀ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇ ਚੈਕ ਵੰਡੇ ਗਏ। ਇਸ ਮੌਕੇ ਉਨ੍ਹਾਂ ਦਫਤਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ । ਦੌਰੇ ਦੌਰਾਨ ਉਨ੍ਹਾਂ ਦਫਤਰ ਵਿੱਚ ਚੱਲ ਰਹੇ ਸੈਨਿਕ ਵੋਕੇਸ਼ਨਲ ਸੈਂਟਰ ਦਾ ਮੁਆਇਨਾ ਕੀਤਾ, ਜਿੱਥੇ ਕੰਪਿਊਟਰ ਕੋਰਸ ਅਤੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਲੈ ਰਹੇ ਯੁਵਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸੈਨਿਕ ਰੈਸਟ ਹਾਊਸ ਦਾ ਵੀ ਦੌਰਾ ਕਰਕੇ ਉਥੋਂ ਦੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ ਨੇ ਦਫਤਰ ਦੀ ਕੁੱਲ ਕਾਰਗੁਜ਼ਾਰੀ ਦੀ ਪ੍ਰਸੰਸਾ ਕਰਦੇ ਹੋਏ ਸਮੂਹ ਸਟਾਫ ਦੀ ਹੌਸਲਾ ਅਫਜ਼ਾਈ ਕੀਤੀ ।

Related Post

Instagram