post

Jasbeer Singh

(Chief Editor)

Punjab

ਡਾਇਰੈਕਟਰ ਵਿਜੀਲੈਂਸ ਦਿੱਤੇ ਫ਼ੀਲਡ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ

post-img

ਡਾਇਰੈਕਟਰ ਵਿਜੀਲੈਂਸ ਦਿੱਤੇ ਫ਼ੀਲਡ ਅਧਿਕਾਰੀਆਂ ਨੂੰ ਸਿ਼ਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ ਚੰਡੀਗੜ੍ਹ : ਡਾਇਰੈਕਟਰ ਵਿਜੀਲੈਂਸ ਵਰਿੰਦਰ ਕੁਮਾਰ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ । ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜਾਂ ਦੇ ਸਾਰੇ ਐਸ. ਐਸ. ਪੀਜ਼. ਅਤੇ ਫ਼ੀਲਡ ਅਧਿਕਾਰੀਆਂ ਨੂੰ ਲੋਕਾਂ ਨਾਲ ਜੁੜਨਾ ਚਾਹੀਦਾ ਹੈ ਤੇ ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ । ਵਿਜੀਲੈਂਸ ਬਿਊਰੋ ਮੁਖੀ ਨੇ ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ। ਭ੍ਰਿਸ਼ਟਾਚਾਰ ਪ੍ਰਤੀ ਆਪਣੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਭ੍ਰਿਸ਼ਟ ਕਾਰਜਾਂ ਅਤੇ ਦੁਰਵਿਵਹਾਰ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕਿਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਵਰਿੰਦਰ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਬਿਊਰੋ ਵੱਲੋਂ 189 ਐਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ ਹਨ ।

Related Post