
ਪੁਲਿਸ ਕੇਡਟ ਨੂੰ ਦਿੱਤੀ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਟਰੇਨਿੰਗ : ਇੰਦਰਪ੍ਰੀਤ ਸਿੰਘ
- by Jasbeer Singh
- August 5, 2024

ਪੁਲਿਸ ਕੇਡਟ ਨੂੰ ਦਿੱਤੀ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਟਰੇਨਿੰਗ : ਇੰਦਰਪ੍ਰੀਤ ਸਿੰਘ ਪਟਿਆਲਾ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਖੇ ਸ਼ੁਰੂ ਕੀਤੀਆਂ ਸਟੂਡੈਂਟਸ ਪੁਲਿਸ ਕੇਡਿਟਜ ਸਕੀਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ 10 ਪੈਂਡੂ ਖੇਤਰ ਦੇ ਸਰਕਾਰੀ ਸਕੂਲਾਂ ਵਿਖੇ ਸਟੂਡੈਂਟਸ ਪੁਲਿਸ ਕੇਡਿਟਜ ਸਕੀਮ ਤਹਿਤ ਅਠਵੀਂ ਜਮਾਤਾਂ ਦੇ 25 ਤੋਂ 40 ਵਿਦਿਆਰਥੀਆਂ ਨੂੰ ਪੁਲਿਸ ਕੇਡਿਟ ਬਣਾਉਣ ਲਈ ਤਰਾਂ ਤਰਾਂ ਦੇ ਟਰੇਨਿੰਗ ਪ੍ਰੋਗਰਾਮ ਵਿਸ਼ੇਸ਼ ਤੌਰ ਤੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ, ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਫਾਇਰ ਸੇਫਟੀ, ਨਿਯਮਾਂ ਕਾਨੂੰਨਾਂ ਦੀ ਜਾਣਕਾਰੀ, ਸਿਹਤ ਤਦੰਰੁਸਤੀ ਸੁਰੱਖਿਆ ਸਨਮਾਨ ਉੱਨਤੀ, ਪੁਲਿਸ ਸਹਿਯੋਗ, ਨਸ਼ਿਆਂ ਅਪਰਾਧਾਂ ਮਾੜੇ ਅਨਸਰਾਂ ਤੋਂ ਸੁਚੇਤ ਰਹਿਣ ਆਦਿ ਬਾਰੇ ਜਾਗਰੂਕ ਕਰਕੇ, ਇਨ੍ਹਾਂ ਬੱਚਿਆਂ ਨੂੰ ਦੇਸ਼ ਸਮਾਜ ਘਰ ਪਰਿਵਾਰਾਂ ਵਾਤਾਵਰਨ ਦੇ ਰਖਵਾਲੇ ਅਤੇ ਮਦਦਗਾਰ ਦੋਸਤ ਬਣਾਉਣ ਲਈ ਉਪਰਾਲੇ ਸ਼ੁਰੂ ਕੀਤੇ ਹਨ। ਇਹ ਜਾਣਕਾਰੀ ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀ ਇੰਦਰਪ੍ਰੀਤ ਸਿੰਘ ਨੇ ਦਿੱਤੀ ਅਤੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਦੇ ਪੁਲਿਸ ਕੇਡਿਟਜ ਨੂੰ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਸੀ ਪੀ ਆਰ ਜ਼ਖਮੀਆਂ ਦੀ ਸੇਵਾ ਸੰਭਾਲ ਅਤੇ ਹੈਲਪ ਲਾਈਨ ਨੰਬਰਾਂ ਦੀ ਜਾਣਕਾਰੀ ਦੇਣ ਲਈ ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਟ੍ਰੇਨਰ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ ਅਤੇ ਟੀਚਰ ਇੰਚਾਰਜ ਸ੍ਰੀ ਖੁਸਨਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਤਰਾਂ ਤਰਾਂ ਦੇ ਪ੍ਰੈਕਟਿਕਲ ਕਰਵਾਕੇ ਟਰੇਨਿੰਗ ਦਿੱਤੀ ਗਈ ਹੈ ਤਾਂ ਜੋ ਜ਼ਿਲੇ ਦੇ ਸਾਰੇ ਪੁਲਿਸ ਕੇਡਿਟ ਪੀੜਤਾਂ ਦੇ ਮਦਦਗਾਰ ਦੋਸਤ ਵਜੋਂ ਤਿਆਰ ਹੋ ਸਕਣ ।