post

Jasbeer Singh

(Chief Editor)

Punjab

ਕੈਗ ਦੀ ਰਿਪੋਰਟ 'ਚ ਖੁਲਾਸਾ: 3674 ਕਰੋੜ ਦਾ ਹਿਸਾਬ ਨਹੀਂ ......

post-img

ਪੰਜਾਬ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਸਰਕਾਰ ਨੂੰ 3674 ਕਰੋੜ ਰੁਪਏ ਦਾ ਹਿਸਾਬ ਨਹੀਂ ਦੇ ਰਹੀ ਹੈ ਜਿਸਦਾ ਕੇਂਦਰ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਇੰਤਜਾਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 3674 ਕਰੋੜ ਰੁਪਏ ਦਾ ਹਿਸਾਬ ਨਾ ਦੇਣ ’ਤੇ ਕੇਂਦਰ ਸਰਕਾਰ ਦੇ ਲੇਖਾ ਨਿਰੀਖਣ ਤੇ ਮਹਾ ਲੇਖਾ ਪ੍ਰੀਖਿਆਕ ਯਾਨੀ ਕੈਗ ਵੱਲੋਂ ਸੂਬਾ ਸਰਕਾਰ ’ਤੇ ਸਵਾਲ ਚੁੱਕੇ ਗਏ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਸਵਾਲਾਂ ਦੇ ਘੇਰੇ ’ਚ ਆ ਗਈ ਹੈ। ਇਸ ਸਬੰਧੀ ਕੈਗ ਵੱਲੋਂ ਰਿਪੋਰਟ ਵੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਕੈਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ’ਚ ਇਹ ਖਦਸ਼ਾ ਜਤਾਇਆ ਗਿਆ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਹਿਸਾਬ ਨਹੀਂ ਦਿੱਤਾ ਜਾ ਰਿਹਾ ਹੈ। ਕੈਗ ਨੇ ਆਪਣੀ ਰਿਪੋਰਟ ’ਚ ਸਾਫ਼ ਤੌਰ ’ਤੇ ਕਿਹਾ ਹੈ ਕਿ ਪੰਜਾਬ ਦੇ 5 ਵਿਭਾਗ ਅਜਿਹੇ ਹਨ ਜਿਨ੍ਹਾਂ ਵੱਲੋਂ ਜਾਰੀ ਹੋਏ ਫੰਡਾਂ ਦੀ ਕਿੱਥੇ ਵਰਤੋਂ ਹੋਈ ਹੈ ਅਤੇ ਕਿਉਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਕੈਗ (CAG) ਦੀ ਰਿਪੋਰਟ ਮੁਤਾਬਿਕ ਪੰਜਾਬ ਸਰਕਾਰ ਦੇ 5 ਵਿਭਾਗ ਅਜਿਹੇ ਹਨ ਜਿਨ੍ਹਾਂ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਜਾਣਕਾਰੀ ਰਹੀ ਨਹੀਂ ਦੇ ਰਹੇ ਹਨ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਕੇਂਦਰ ਦੀਆਂ ਸਕੀਮਾਂ ਦਾ ਹਿਸਾਬ ਕਿਤਾਬ ਦੇਣ ’ਚ ਪੰਚਾਇਤ ਵਿਭਾਗ ਸਭ ਤੋਂ ਪਿੱਛੇ ਹੈ। ਉਸ ਵੱਲੋਂ 1908 ਕਰੋੜ ਰੁਪਏ ਦੇ ਯੂਟੀਲਾਈਜੇਸ਼ਨ ਸਰਟੀਫਿਕੇਟ ਨਹੀਂ ਦਿੱਤੇ ਗਏ ਹਨ। ਇਸ ਤੋਂ ਬਾਅਦ ਜੇਕਰ ਗੱਲ ਕੀਤੀ ਜਾਵੇ ਸਕੂਲ ਸਿੱਖਿਆ ਬੋਰਡ ਦੀ ਤਾਂ ਕੇਂਦਰ ਵੱਲੋਂ ਜਾਰੀ ਕੀਤੇ ਗਏ 673 ਕਰੋੜ ਰੁਪਏ ਕਿੱਥੇ ਖਰਚੇ ਇਸ ਬਾਰੇ ਕੋਈ ਹਿਸਾਬ ਨਹੀਂ ਦਿੱਤਾ ਗਿਆ ਹੈ।

Related Post