post

Jasbeer Singh

(Chief Editor)

Punjab

ਕਿਸੇ ਵੀ ਕਿਸਮ ਦੀਆਂ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਤੇ ਐਨ. ਡੀ. ਆਰ. ਐਫ਼. ਦੇ ਅਧਿਕਾਰੀਆਂ ਵੱਲੋਂ ਵਿਚਾ

post-img

ਕਿਸੇ ਵੀ ਕਿਸਮ ਦੀਆਂ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਤੇ ਐਨ. ਡੀ. ਆਰ. ਐਫ਼. ਦੇ ਅਧਿਕਾਰੀਆਂ ਵੱਲੋਂ ਵਿਚਾਰ ਵਟਾਂਦਰਾ ਐਨ. ਡੀ. ਆਰ. ਐਫ. ਟੀਮ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸਹਾਇਕ ਸਰੋਤਾਂ ਦੇ ਵੇਰਵੇ ਕਰੇਗੀ ਇਕੱਤਰ ਸੰਗਰੂਰ, 26 ਨਵੰਬਰ : ਕਿਸੇ ਵੀ ਕਿਸਮ ਦੀਆਂ ਅਣਸੁਖਾਵੀਆਂ ਸਥਿਤੀਆਂ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਬਚਾਅ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਐਨ. ਡੀ. ਆਰ. ਐਫ਼. ਦੀ ਸੱਤਵੀਂ ਬਟਾਲੀਅਨ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ ਨੇ ਕਿਹਾ ਕਿ ਅਜਿਹੀਆਂ ਗੈਰ ਕੁਦਰਤੀ ਤੇ ਅਣਸੁਖਾਵੀਆਂ ਸਥਿਤੀਆਂ ਦੌਰਾਨ ਸੂਝ ਬੂਝ ਨਾਲ ਕੰਮ ਲੈਣ, ਯੋਜਨਾਵਾਂ ਬਣਾਉਣ ਅਤੇ ਫੌਰੀ ਐਕਸ਼ਨ ਕਰਨ ਲਈ ਜਿਹੜੇ ਢੁਕਵੇਂ ਕਦਮ ਪੁੱਟਣ ਦੀ ਲੋੜ ਹੁੰਦੀ ਹੈ, ਉਸ ਬਾਰੇ ਢੁਕਵੀਂ ਜਾਣਕਾਰੀ ਅਤੇ ਸਿਖਲਾਈ ਲੈਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਅਜਿਹੀਆਂ ਘਟਨਾਵਾਂ ਦੌਰਾਨ ਵੱਡੇ ਜਾਨੀ ਤੇ ਮਾਲੀ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਹੈ । ਮੀਟਿੰਗ ਦੌਰਾਨ ਵੱਖ-ਵੱਖ ਹੜ੍ਹ ਸੰਭਾਵਿਤ ਖੇਤਰਾਂ, ਉਦਯੋਗਿਕ ਇਕਾਈਆਂ, ਹਸਪਤਾਲਾਂ, ਫਾਇਰ ਬ੍ਰਿਗੇਡ ਸੇਵਾਵਾਂ, ਸਕੂਲਾਂ ਤੇ ਹੋਰ ਵਿਦਿਅਕ ਅਦਾਰਿਆਂ ਆਦਿ ਦੇ ਦੌਰੇ ਕਰਕੇ ਸਹਾਇਕ ਸਰੋਤਾਂ ਦੇ ਵੇਰਵੇ ਇਕੱਤਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ । ਮੀਟਿੰਗ ਦੌਰਾਨ ਐਨ.ਡੀ.ਆਰ.ਐਫ਼ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਜ਼ਿਲ੍ਹਾ ਸੰਗਰੂਰ ਵਿਖੇ ਲਗਾਤਾਰ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣਗੇ, ਜਿਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ, ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਅਜਿਹੀਆਂ ਘਟਨਾਵਾਂ ਦੀ ਸਥਿਤੀ ਮੌਕੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ, ਚੌਕਸੀ ਸਬੰਧੀ ਦਿਸ਼ਾ ਨਿਰਦੇਸ਼ਾਂ, ਮਦਦ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਆਦਿ ਬਾਰੇ ਸੁਚੇਤ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਦਯੋਗਾਂ ਤੇ ਫੈਕਟਰੀਆਂ ਵਿੱਚ ਰਸਾਇਣਿਕ ਦੁਰਘਟਨਾਵਾਂ ਵਾਪਰਨ ਦੀ ਸਥਿਤੀ ਨਾਲ ਨਜਿੱਠਣ ਲਈ ਵੀ ਵਿਚਾਰ ਵਟਾਂਦਰਾ ਹੋਇਆ ਅਤੇ ਇਸ ਸਬੰਧੀ ਜਲਦੀ ਹੀ ਮੌਕ ਡਰਿੱਲ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ । ਮੀਟਿੰਗ ਦੌਰਾਨ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਵਿਕਾਸ ਹੀਰਾ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਐਸ. ਡੀ. ਐਮ. ਲਹਿਰਾ ਸੂਬਾ ਸਿੰਘ, ਐਸ. ਡੀ. ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Related Post