 
                                             ਸੁਨਾਮ ਹਲਕੇ 'ਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ
- by Jasbeer Singh
- October 30, 2025
 
                              ਸੁਨਾਮ ਹਲਕੇ 'ਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ ਸੁਨਾਮ, 30 ਅਕਤੂਬਰ 2025 : ਸੁਨਾਮ ਹਲਕੇ ਵਿੱਚ ਬਰਸਾਤਾਂ ਤੇ ਹੜ੍ਹਾਂ ਦੌਰਾਨ ਨੁਕਸਾਨੀ ਗਈ ਫਸਲ ਵਾਲੇ ਕਿਸਾਨਾਂ ਨੂੰ ਅੱਜ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਯੋਗ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਕੀਤੀ ਗਈ । ਮਾਰਕੀਟ ਕਮੇਟੀ, ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਤਰਫ਼ੋਂ ਕਣਕ ਦੇ ਬੀਜ ਦੀ ਮੁਫ਼ਤ ਵੰਡ ਕਰਦਿਆਂ ਕਿਹਾ ਕਿ ਬਰਸਾਤਾਂ ਅਤੇ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪਹਿਲ ਕੀਤੀ ਗਈ ਹੈ । ਇਸੇ ਤਹਿਤ ਅੱਜ ਸੁਨਾਮ ਹਲਕੇ ਦੇ 99 ਕਿਸਾਨਾਂ ਨੂੰ 145 ਕੁਆਟਲ ਬੀਜ ਵੰਡਿਆਂ ਗਿਆ ਹੈ । ਉਨ੍ਹਾਂ ਦੱਸਿਆ ਕਿ ਬਲਾਕ ਦੇ ਕਰੀਬ 244 ਪ੍ਰਭਾਵਿਤ ਕਿਸਾਨਾਂ ਨੂੰ ਇਹ ਬੀਜ ਵੰਡਿਆਂ ਜਾਵੇਗਾ । ਖੇਤੀਬਾੜੀ ਅਫ਼ਸਰ ਸੁਨਾਮ ਡਾ. ਇੰਦਰਜੀਤ ਸਿੰਘ ਭੱਟੀ ਨੇ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬੀਜ ਪ੍ਰਦਾਨ ਕੀਤਾ ਜਾ ਰਿਹਾ ਹੈ, ਇਸ ਲਈ ਉਹ ਆਨ-ਲਾਈਨ ਅਪਲਾਈ ਕਰ ਸਕਦੇ ਹਨ ਤੇ ਪਟਵਾਰੀ ਤੋਂ ਤਸਦੀਕ ਹੋਣ ਉਪਰੰਤ ਖੇਤੀਬਾੜੀ ਵਿਭਾਗ ਨੂੰ ਕਣਕ ਦਾ ਮੁਫ਼ਤ ਬੀਜ ਉਪਲੱਬਧ ਕਰਵਾ ਦਿੱਤਾ ਜਾਵੇਗਾ । ਇਸ ਤੋ ਇਲਾਵਾ ਓਹਨਾ ਨੇ ਦੱਸਿਆ ਕਿ ਸੀਡ ਵਿਲੇਜ ਸਕੀਮ ਅਧੀਨ 50% ਸਬਸਿਡੀ ਤੇ ਵੀ ਕਣਕ ਦਾ ਬੀਜ ਉਪਲਬਧ ਹੈ ਅਤੇ ਕਿਸਾਨ ਆਨਲਾਈਲ ਪੋਰਟਲ ਤੇ ਅਪਲਾਈ ਕਰਕੇ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸੁਨਾਮ ਹਲਕੇ ਦੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ । ਇਸ ਮੌਕੇ ਪੀ. ਏ. ਸੰਜੀਵ ਸੰਜੂ, ਸਾਹਿਬ ਸਿੰਘ, ਸੰਦੀਪ ਜਿੰਦਲ, ਮਨਪ੍ਰੀਤ ਬਾਂਸਲ, ਮਨਿੰਦਰ ਸਿੰਘ ਲਖਮੀਰਵਾਲਾ, ਕੁਲਦੀਪ ਸ਼ੇਰੋਂ, ਹਰਦੀਪ ਸਿੰਘ, ਜਸਵੰਤ ਸਿੰਘ, ਜੱਗਾ ਤੇ ਮੁਖਤਿਆਰ ਸਿੱਧੂ ਤੇ ਸੁਨਾਮ ਹਲਕੇ ਦੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                          
 
                      
                      
                      
                      
                     