
ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਜ਼ਿਲ੍ਹੇ 'ਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ
- by Jasbeer Singh
- June 5, 2025

ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਜ਼ਿਲ੍ਹੇ 'ਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ -ਬੂਟੇ ਲਾਉਣੇ ਹੀ ਜਰੂਰੀ ਹੀ ਨਹੀਂ ਬਲਕਿ ਸੰਭਾਲਣੇ ਵੀ ਅਤਿ ਜਰੂਰੀ-ਡਾ. ਪ੍ਰੀਤੀ ਯਾਦਵ ਪਟਿਆਲਾ, 5 ਜੂਨ : ਅੱਜ ਵਿਸ਼ਵ ਵਾਤਾਵਰਣ ਦਿਵਸ 2025 ਮਨਾਉਂਦਿਆਂ ਜ਼ਿਲ੍ਹਾ ਪਟਿਆਲਾ ਦੇ ਸਾਰੇ 10 ਬਲਾਕਾਂ ਦੇ ਪਿੰਡਾਂ ਵਿੱਚ ਉਤਸ਼ਾਹ ਨਾਲ ਹਰੇਕ ਪਿੰਡ ਵਿੱਚ ਸਾਂਝਾ ਜਲ ਤਾਲਾਬਾਂ ਦੇ ਆਲੇ-ਦੁਆਲੇ ਪੌਦੇ ਲਗਾਏ ਗਏ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸਥਾਨਕ ਵਸਨੀਕਾਂ, ਖਾਸ ਕਰਕੇ ਔਰਤਾਂ, ਗ਼ੈਰ-ਸਰਕਾਰੀ ਸੰਗਠਨਾਂ, ਪੰਚਾਂ, ਸਰਪੰਚਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਬਲਾਕ-ਪੱਧਰੀ ਸਟਾਫ਼ ਸਮੇਤ ਉਤਸ਼ਾਹੀ ਭਾਈਚਾਰਕ ਭਾਗੀਦਾਰੀ ਦੇਖਣ ਨੂੰ ਮਿਲੀ। ਡਿਪਟੀ ਕਮਿਸ਼ਨਰ ਡਾ. ਯਾਦਵ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ, ਅਮਰਿੰਦਰ ਸਿੰਘ ਟਿਵਾਣਾ ਅਤੇ ਨਵਰੀਤ ਕੌਰ ਸੇਖੋਂ ਦੇ ਨਾਲ-ਨਾਲ ਸਾਰੇ ਐਸਡੀਐਮਜ, ਜੰਗਲਾਤ ਵਿਭਾਗ ਦੇ ਅਧਿਕਾਰੀ ਅਤੇ ਬੀਡੀਪੀਓਜ਼ ਨੇ ਆਪਣੇ-ਆਪਣੇ ਅਧਿਕਾਰ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਬੂਟੇ ਲਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿਨ ਭਰ ਵੱਖ-ਵੱਖ ਦੇਸੀ ਰੁੱਖਾਂ ਦੀਆਂ ਕਿਸਮਾਂ ਦੇ ਪੌਦੇ ਲਗਾਏ।ਹਰੇਕ ਸਮਾਗਮ ਦੇ ਅਧਿਕਾਰੀਆਂ ਨੇ ਵਸਨੀਕਾਂ ਨੂੰ ਆਪਣੇ ਪਿੰਡਾਂ ਵਿੱਚ ਨਾ ਸਿਰਫ਼ ਰੁੱਖ ਲਗਾਉਣ ਸਗੋਂ ਉਨ੍ਹਾਂ ਦੀ ਦੇਖਭਾਲ ਕਰਨ ਲਈ ਵੀ ਉਤਸ਼ਾਹਿਤ ਕੀਤਾ।ਉਨ੍ਹ ਕਿਹਾ ਕਿ ਬੂਟੇ ਲਾਉਣੇ ਹੀ ਜਰੂਰੀ ਨਹੀਂ ਬਲਕਿ ਸੰਭਾਲਣੇ ਵੀ ਅਤਿ ਜਰੂਰੀ ਹਨ। ਸਵੱਛ ਭਾਰਤ ਮਿਸ਼ਨ ਦੇ ਅਨੁਸਾਰ ਇੱਕ ਸਾਫ਼ ਅਤੇ ਟਿਕਾਊ ਜੀਵਨ ਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਵੀ ਭਾਈਚਾਰੇ ਨੂੰ ਜਾਗਰੂਕ ਕੀਤਾ ਗਿਆ। ਬੁਲਾਰਿਆਂ ਨੇ ਰਹਿੰਦ-ਖੂੰਹਦ ਦੇ ਉਤਪਾਦਨ ਨੂੰ ਘੱਟ ਤੋਂ ਘੱਟ ਕਰਨ, ਨਿਪਟਾਰੇ ਤੋਂ ਪਹਿਲਾਂ ਰਹਿੰਦ-ਖੂੰਹਦ ਨੂੰ ਵੱਖ ਕਰਨ, ਭੂਮੀਗਤ ਪਾਣੀ ਦੀ ਸੰਭਾਲ ਕਰਨ ਅਤੇ ਤਾਜ਼ੇ ਪਾਣੀ ਦੀ ਬਰਬਾਦੀ ਨੂੰ ਘਟਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਏਡੀਸੀ (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਨਿੱਘਾ ਸਵਾਗਤ ਕੀਤਾ ਗਿਆ, ਭਾਗੀਦਾਰਾਂ ਨੇ ਵਾਤਾਵਰਣ ਦੀ ਰੱਖਿਆ ਲਈ ਮਿਸ਼ਨ ਵਿੱਚ ਸਰਗਰਮ ਹਿੱਸੇਦਾਰਾਂ ਵਜੋਂ ਆਪਣਾ ਨਿਰੰਤਰ ਸਮਰਥਨ ਦੇਣ ਦਾ ਵਾਅਦਾ ਕੀਤਾ।
Related Post
Popular News
Hot Categories
Subscribe To Our Newsletter
No spam, notifications only about new products, updates.