ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਤੇ ਜਨ ਸੁਵਿਧਾ ਕੈਂਪ
- by Jasbeer Singh
- December 23, 2025
“ਪ੍ਰਸ਼ਾਸਨ ਗਾਉਂ ਕੀ ਓਰ” ਦੇਸ਼ ਵਿਆਪੀ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਤੇ ਜਨ ਸੁਵਿਧਾ ਕੈਂਪ ਪਟਿਆਲਾ, 23 ਦਸੰਬਰ 2025 : “ਪ੍ਰਸ਼ਾਸਨ ਗਾਉਂ ਕੀ ਓਰ” ਦੇਸ਼ ਵਿਆਪੀ ਮੁਹਿੰਮ ਤਹਿਤ, 19 ਦਸੰਬਰ ਤੋਂ 25 ਦਸੰਬਰ, 2025 ਤੱਕ ਮਨਾਏ ਜਾ ਰਹੇ ਸੁਸ਼ਾਸਨ ਹਫ਼ਤੇ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਪਿੰਡ ਖੇੜੀ ਗੌੜੀਆਂ ਵਿਖੇ ਲੋਕ ਮਿਲਣੀ ਅਤੇ ਜਨ ਸੁਵਿਧਾ ਕੈਂਪ ਲਗਾਇਆ ਗਿਆ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਤਾਂ ਤਹਿਤ ਲਗਾਏ ਗਏ ਇਸ ਕੈਂਪ ਦਾ ਵੇਰਵੇ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮ ਤਹਿਤ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਜਨਤਕ ਸੇਵਾਵਾਂ ਦੀ ਘਰ-ਘਰ ਪਹੁੰਚ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਦੇ ਮੁੱਦਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕੈਂਪ ਪ੍ਰਸ਼ਾਸਨ ਨੂੰ ਸਿੱਧੇ ਲੋਕਾਂ ਤੱਕ ਲੈ ਕੇ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ। ਕੈਂਪ ਦੌਰਾਨ, ਲਗਭਗ 37 ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਸਥਾਨਕ ਨਿਵਾਸੀਆਂ ਨੂੰ ਮੌਕੇ 'ਤੇ ਸੇਵਾਵਾਂ, ਮਾਰਗਦਰਸ਼ਨ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪ੍ਰਦਾਨ ਕੀਤਾ। ਕੈਂਪ ਵਿੱਚ ਹੀ ਕਈ ਅਰਜ਼ੀਆਂ ਪ੍ਰਾਪਤ ਹੋਈਆਂ ਅਤੇ ਕਈ ਮੁੱਦਿਆਂ ਦਾ ਹੱਲ ਕੀਤਾ ਗਿਆ, ਜਦੋਂ ਕਿ ਬਾਕੀਆਂ ਨੂੰ ਤੁਰੰਤ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜਿਆ ਗਿਆ। ਬੀ. ਡੀ. ਪੀ. ਓ. ਪਟਿਆਲਾ ਸੁਖਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਪਿੰਡ ਵਾਸੀਆਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜੋ ਕਿ ਪ੍ਰਸ਼ਾਸਨ ਨੂੰ ਪੇਂਡੂ ਭਾਈਚਾਰਿਆਂ ਦੇ ਨੇੜੇ ਲਿਆਉਣ ਅਤੇ ਚੰਗੇ ਸ਼ਾਸਨ, ਜਵਾਬਦੇਹੀ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਮੁਹਿੰਮ ਦੀ ਸਫਲਤਾ ਨੂੰ ਦਰਸਾਉਂਦੀ ਹੈ।
