post

Jasbeer Singh

(Chief Editor)

Patiala News

ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਕਰਨ ਵਿਚ ਜਿ਼ਲਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਮਿਲ ਰਿਹੈ ਭਰਪੂਰ ਸ

post-img

ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਕਰਨ ਵਿਚ ਜਿ਼ਲਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਮਿਲ ਰਿਹੈ ਭਰਪੂਰ ਸਹਿਯੋਗ : ਰਮੇਸ਼ ਸਿੰਗਲਾ ਪਟਿਆਲਾ, 25 ਅਪੈ੍ਰਲ () : ਆਮ ਆਦਮੀ ਪਾਰਟੀ ਦੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਗੱਲਬਾਤ ਦੌਰਾਨ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿਚ ਜੰਗੀ ਪੱਧਰ ਤੇ ਕਰਵਾਏ ਜਾਣ ਵਾਲੇ ਕਾਰਜਾਂ ਵਿਚ ਮੁਕੰਮਲ ਕਰਨ ਵਿਚ ਜਿ਼ਲਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾ ਕਿਹਾ ਕਿ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਪਟਿਆਲਵੀਆਂ ਦੀਆਂ ਸਮੱਸਿਅਵਾਂ ਦੇ ਹੱਲ ਪਹਿਲ ਦੇ ਆਧਾਰ ਤੇ ਹਰ ਹਫ਼ਤੇ ਸੰਗਤ ਦਰਬਾਰ ਲਗਾ ਕੇ ਕੀਤਾ ਜਾ ਰਿਹਾ ਹੈ ਤੇ ਹਰ ਸਮੱਸਿਆ ਨੂੰ ਸੁਣ ਕੇ ਸਮਝ ਕੇ ਦੂਰ ਕੀਤਾ ਜਾਂਦਾ ਹੈ ਤਾਂ ਜੋ ਆਮ ਆਦਮੀ ਪਾਰਟੀ ਦੇ ਰਾਜ ਵਿਚ ਆਮ ਆਦਮੀ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਰਮੇਸ਼ ਸਿੰਗਲਾ ਨੇ ਕਿਹਾ ਕਿ ਪਟਿਆਲਾ ਵਿਚ ਵੱਡੀ ਤੇ ਛੋਟੀ ਨਦੀ ਦਾ ਕੰਮ ਮੁਕੰਮਲ ਕਰਵਾਉਣ ਲਈ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਵੀ ਜਿਥੇ ਦੌਰਾ ਕੀਤਾ ਗਿਆ ਹੈ ਉਥੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ ਤਾਂ ਜੋ ਸਮਾਂ ਰਹਿੰਦੇ ਵਿਕਾਸ ਕਾਰਜ ਮੁਕੰਮਲ ਹੋ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਹਿਤੈਸ਼ੀ ਕਾਰਜਾਂ ਨੂੰ ਜੰਗੀ ਪੱਧਰ ਤੇ ਕੀਤਾ ਜਾਣਾ ਜਾਰੀ ਰੱਖਿਆ ਹੋਇਆ ਹੈ। ਇਥੇ ਹੀ ਬਸ ਨਹੀਂ ਯੁੱਧ ਨਸਿ਼ਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤੇ ਸਿੱਖਿਆ ਕ੍ਰਾਂਤੀ ਤਹਿਤ ਲੋਕ ਹਿਤ ਕਾਰਜ ਜਾਰੀ ਹਨ, ਜਿਨ੍ਹਾਂ ਤਹਿਤ ਸਮੁੱਚੇ ਪੰਜਾਬ ਵਿਚ ਚੁਫੇਰੇਓਂ ਆਮ ਆਦਮੀ ਪਾਰਟੀ ਦੀ ਹਨੇਰੀ ਆਈ ਹੋਈ ਹੈ, ਜਿਸ ਸਦਕਾ 2027 ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਇਕ ਵਾਰ ਫਿਰ ਆਮ ਆਦਮੀ ਦੇ ਪਿਆਰ ਭਰੇ ਵੋਟ ਬੈਂਕ ਸਦਕਾ ਜਿੱਤੇਗੀ। ਨਾਭਾ

Related Post