post

Jasbeer Singh

(Chief Editor)

Punjab

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਬਾਲ ਭਿੱਖਿਆ ਰੋਕਣ ਲਈ ਵਿਸ਼ੇਸ਼ ਛਾਪੇਮਾਰੀ

post-img

ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਬਾਲ ਭਿੱਖਿਆ ਰੋਕਣ ਲਈ ਵਿਸ਼ੇਸ਼ ਛਾਪੇਮਾਰੀ ਮਾਲੇਰਕੋਟਲਾ, 7 ਜਨਵਰੀ 2026 : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਬਾਲ ਭਿੱਖਿਆ ਨੂੰ ਰੋਕਣ ਅਤੇ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ । ਇਸ ਦੌਰਾਨ ਸਥਾਨਕ ਗਰੇਵਾਲ ਚੌਕ, ਬੱਸ ਸਟੈਂਡ, ਹੈਦਰ ਸ਼ੇਖ ਦੀ ਦਰਗਾਹ, 786 ਚੌਕ ਸਮੇਤ ਸ਼ਹਿਰ ਦੇ ਵੱਖ-ਵੱਖ ਭੀੜਭਾੜ ਵਾਲੇ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਵਿਸਤ੍ਰਿਤ ਜਾਂਚ ਕੀਤੀ ਗਈ। ਇਸ ਚੈਕਿੰਗ ਦਾ ਮੁੱਖ ਉਦੇਸ਼ ਨਾਬਾਲਿਗ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ‘ਤੇ ਰੋਕ ਲਗਾਉਣਾ, ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਸਿੱਖਿਆ ਤੇ ਸੁਰੱਖਿਅਤ ਭਵਿੱਖ ਵੱਲ ਪ੍ਰੇਰਿਤ ਕਰਨਾ ਹੈ । ਇਸ ਮੌਕੇ ਬਾਜ਼ਾਰ ਵਿੱਚ ਮੌਜੂਦ ਲੋਕਾਂ ਅਤੇ ਦੁਕਾਨਦਾਰਾਂ ਨੂੰ ਬਾਲ ਭਿੱਖਿਆ ਸੰਬੰਧੀ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੁਚੇਤ ਕੀਤਾ ਗਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨ ਅਨੁਸਾਰ ਇੱਕ ਗੰਭੀਰ ਅਪਰਾਧ ਹੈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਨੂੰ ਭੀਖ ਨਾ ਦੇਣ ਅਤੇ ਜੇ ਕਿਤੇ ਵੀ ਬਾਲ ਭਿੱਖਿਆ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੂੰ ਸੂਚਿਤ ਕਰਨ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜੋਂ ਸਮੇਤ ਖਤਮ ਕੀਤਾ ਜਾ ਸਕੇ । ਇਸ ਚੈਕਿੰਗ ਅਭਿਆਨ ਨਾਲ ਲੋਕਾਂ ਵਿੱਚ ਬਾਲ ਭਿੱਖਿਆ ਵਿਰੁੱਧ ਜਾਗਰੂਕਤਾ ਵਧੀ ਹੈ ਅਤੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਸਮਾਜਿਕ ਜ਼ਿੰਮੇਵਾਰੀ ਦਾ ਭਾਵ ਮਜ਼ਬੂਤ ਹੋਇਆ ਹੈ। ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਤਹਿਤ ਅਜਿਹੇ ਅਭਿਆਨ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਕੌਂਸਲਰ ਬਾਲ ਸੁਰੱਖਿਆ ਦਫ਼ਤਰ ਰਵਿੰਦਰ ਕੌਰ, ਸੁਪਰਵਾਈਜ਼ਰ ਚਾਈਲਡ ਲਾਈਨ ਰਜਨੀ ਰਾਣੀ, ਮੀਡੀਆ ਸਹਾਇਕ ਪਰਗਟ ਸਿੰਘ ਅਤੇ ਪੁਲਿਸ ਵਿਭਾਗ ਦੇ ਕਰਮੀ ਹਾਜ਼ਰ ਸਨ ।

Related Post

Instagram