
ਜ਼ਿਲ੍ਹਾ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ
- by Jasbeer Singh
- June 2, 2025

ਜ਼ਿਲ੍ਹਾ ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ - ਜੁਵੈਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ ਸੰਗਰੂਰ, 2 ਜੂਨ : ਸ਼੍ਰੀ ਸੰਦੀਪ ਰਿਸ਼ੀ, ਡਿਪਟੀ ਕਮਿਸ਼ਨਰ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਤਾਲ ਅਤੇ ਕਈ ਕਾਰਨਾਂ ਕਰਕੇ ਕਾਨੂੰਨ ਦੇ ਦਾਇਰੇ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੈਨਾਈਲ ਜਸਟਿਸ ਐਕਟ 2015 ਤਹਿਤ ਬਾਲ ਤਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਇਸ ਬੋਰਡ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਬਾਲ ਤਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ। ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੀ ਬਾਲ ਤਲਾਈ ਕਮੇਟੀ ਅਤੇ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ, ਜਿਸ ਕਰਕੇ ਹੁਣ ਜੁਵੈਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ। ਉਹਨਾਂ ਕਿਹਾ ਕਿ ਇਹਨਾਂ ਦੀ ਨਿਯੁਕਤੀ ਜੁਵੈਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ। ਬਾਲ ਭਲਾਈ ਕਮੇਟੀ ਅਤੇ ਜੁਵੈਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ ਉਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ। ਵਧੇਰੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਐਸ.ਸੀ.ਓ ਨੰਬਰ 102 ਅਤੇ 103 ਸੈਕਟਰ 34-ਏ ਚੰਡੀਗੜ੍ਹ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈਡੀ cwcjjbrecuritment@punjab.gov.in ਉੱਤੇ ਭੇਜ ਸਕਦੇ ਹਨ। ਬਿਨੇ ਪੱਤਰ ਦੇਣ ਦੀ ਆਖਰੀ ਮਿਤੀ 17 ਜੂਨ, 2025 ਹੈ।
Related Post
Popular News
Hot Categories
Subscribe To Our Newsletter
No spam, notifications only about new products, updates.