ਜਿਲਾ ਅਦਾਲਤੀ ਕੰਪਲੈਕਸ ਬਠਿੰਡਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਬਠਿੰਡਾ, 2 ਜੂਨ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਵਿਖੇ ਬਣੇ ਜਿਲਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿਵੇਂ ਦਿੱਤੀ ਗਈ ਹੈ ਧਮਕੀ
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਜਿਲ੍ਹਾ ਅਦਾਲਤ ਕੰਪਲੈਕਸ (Court Complex) ਨੂੰ ਜੋ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਉਹ ਇਕ ਈਮੇਲ ਰਾਹੀਂ ਮੈਸੇਜ ਭੇਜ ਕੇ ਦਿੱਤੀ ਗਈ ਹੈ । ਈਮੇਲ ਰਾਹੀਂ ਭੇਜੀ ਗਈ ਉਪਰੋਕਤ ਧਮਕੀ ਦਾ ਪਤਾ ਚਲਦਿਆਂ ਹੀ ਜਿਥੇ ਪੁਲਸ ਨੇ ਜਿਲਾ ਅਦਾਲਤੀ ਕੰਪਲੈਕਸ ਬਠਿੰਡਾ ਦੇ ਸੁਰੱਖਿਆ ਇੰਤਜਾਮ ਸਖ਼ਤ ਕਰਦਿਆਂ ਅੰਦਰ ਆਉਣ ਵਾਲੇ ਰਸਤੇ ਬੰਦ ਕਰ ਦਿੱਤੇ, ਉਥੇ ਡਾਗ ਸਕੁਆਡ, ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਅਦਾਲ ਦੇ ਕੰਪਲੈਕਸ ਦੀ ਤਲਾਸ਼ੀ (Search complex) ਲਈ ਗਈ।
ਤਲਾਸ਼ੀ ਤੱਕ ਲਗਾਈ ਗਈ ਆਰਜੀ ਤੌਰ 'ਤੇ ਆਉਣ ਜਾਣ 'ਤੇ ਰੋਕ
ਅਦਾਲਤ ਕੰਪਲੈਕਸ ਵਿੱਚ ਮੌਜੂਦ ਲੋਕਾਂ ਦੀ ਆਵਾਜਾਈ `ਤੇ ਵੀ ਆਰਜ਼ੀ ਤੌਰ `ਤੇ ਰੋਕ ਲਗਾ ਦਿੱਤੀ ਗਈ, ਜਦਕਿ ਵਕੀਲਾਂ, ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ । ਪੁਲਸ ਅਧਿਕਾਰੀਆਂ ਅਨੁਸਾਰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਪ੍ਰੋਟੋਕੋਲ ਤਹਿਤ ਤੁਰੰਤ ਕਾਰਵਾਈ ਕੀਤੀ ਗਈ । ਕੋਰਟ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ, ਪਾਰਕਿੰਗ ਖੇਤਰ, ਦਫ਼ਤਰਾਂ ਅਤੇ ਜਨਤਕ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਹਾਲਾਂਕਿ ਮੁਢਲੀ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਕੋਈ ਸੂਚਨਾ ਨਹੀਂ ਹੈ ।
ਕੀ ਦੱਸਿਆ ਅਧਿਕਾਰੀਆਂ ਨੇ
ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰੀ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਸਾਈਬਰ ਸੈੱਲ ਦੀ ਟੀਮ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਉਸ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ । ਪੁਲਸ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਾਂਚ ਦੇ ਸਾਰੇ ਪਹਿਲੂਆਂ `ਤੇ ਕੰਮ ਕੀਤਾ ਜਾ ਰਿਹਾ ਹੈ ।
