post

Jasbeer Singh

(Chief Editor)

Patiala News

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ

post-img

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 21 ਮਾਰਚ ਨੂੰ ਪਟਿਆਲਾ, 20 ਮਾਰਚ :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 21 ਮਾਰਚ ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਫ਼ੋਨ ਪੇਅ ’ਚ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਫ਼ੋਨ ਪੇਅ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ/ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-30 ਸਾਲ ਹੋਵੇ ਅਤੇ ਮਰਦ/ਔਰਤਾਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 21-03-2025 ਦਿਨ ਸ਼ੁੱਕਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ । ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ ।

Related Post