post

Jasbeer Singh

(Chief Editor)

Patiala News

ਜਿਲਾ ਸਿਹਤ ਵਿਭਾਗ ਪਟਿਆਲਾ ਨੇ ਕੀਤੀ ਵਿਸ਼ੇਸ਼ ਟੀਕਾਕਰਨ ਹਫਤੇ ਦੀ ਸ਼ੁਰੂਆਤ : ਸਿਵਲ ਸਰਜਨ ਡਾਕਟਰ ਜਤਿੰਦਰ ਕਾਂਸਲ

post-img

ਜਿਲਾ ਸਿਹਤ ਵਿਭਾਗ ਪਟਿਆਲਾ ਨੇ ਕੀਤੀ ਵਿਸ਼ੇਸ਼ ਟੀਕਾਕਰਨ ਹਫਤੇ ਦੀ ਸ਼ੁਰੂਆਤ : ਸਿਵਲ ਸਰਜਨ ਡਾਕਟਰ ਜਤਿੰਦਰ ਕਾਂਸਲ ਪਟਿਆਲਾ 26 ਨਵੰਬਰ : ਜ਼ਿਲਾ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਡਾਕਟਰ ਜਤਿੰਦਰ ਕਾਂਸਲ ਦੀ ਅਗਵਾਈ ਵਿੱਚ ਵਿਸ਼ੇਸ਼ ਟੀਕਾਕਰਨ ਹਫਤੇ ਦੀ ਸ਼ੁਰੂਆਤ ਕੀਤੀ ਗਈ ਇਹ ਹਫਤਾ 25 ਨਵੰਬਰ ਤੋਂ 30 ਨਵੰਬਰ 2024 ਤੱਕ ਜਾਰੀ ਰਹੇਗਾ । ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਡਰਾਪਆਊਟ ਤੇ ਲੈਫਟ ਆਊਟ ਬੱਚਿਆਂ ਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ । ਜ਼ਿਲਾ ਟੀਕਾਕਰਨ ਅਫਸਰ ਡਾਕਟਰ ਕੁਸ਼ਲਦੀਪ ਗਿੱਲ ਵੱਲੋਂ ਇਸ ਵਿਸ਼ੇਸ਼ ਹਫਤੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਹਫਤੇ ਸਿਹਤ ਕਰਮਚਾਰੀਆਂ ਵੱਲੋਂ ਯੋਗ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਭਾਲ ਕੀਤੀ ਗਈ ਹੈ ਤਾਂ ਜੋ ਲਾਭਪਾਤਰੀਆਂ ਦਾ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ । ਇਹ ਹਫਤੇ ਦੌਰਾਨ ਸਿਹਤ ਕਰਮਚਾਰੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਤੱਕ ਪਹੁੰਚ ਕਰਕੇ ਬੱਚਿਆਂ ਤੇ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ । ਇਸ ਟੀਕਾਕਰਨ ਮੁਹਿੰਮ ਤਹਿਤ ਵੱਖ-ਵੱਖ ਮਾਰੂ ਬਿਮਾਰੀਆਂ ਜਿਵੇਂ ਪੋਲੀਓ, ਕਾਲੀ ਖਾਂਸੀ, ਤਪਦਿਕ ਅਤੇ 11 ਹੋਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ, ਤਾਂ ਜੋ ਜ਼ਿਲ੍ਹੇ ਵਿੱਚ 100 ਫੀਸਦੀ ਟੀਕਾ ਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ । ਇਸ ਮੌਕੇ ਡਾਕਟਰ ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਵੱਖ-ਵੱਖ ਬਲਾਕਾਂ ਵਿੱਚ ਵਿਸ਼ੇਸ਼ ਟੀਕਾਕਰਨ ਹਫਤੇ ਦਾ ਨਿਰੀਖਣ ਵੀ ਕੀਤਾ ਜਾਵੇਗਾ । ਉਹਨਾਂ ਅਪੀਲ ਕੀਤੀ ਕਿ ਜੇਕਰ ਕੋਈ ਬੱਚਾ ਜਾਂ ਗਰਭਵਤੀ ਔਰਤ ਟੀਕਾ ਕਰਨ ਤੋਂ ਵਾਂਝਾ ਰਹਿ ਗਿਆ ਹੋਵੇ ਤਾਂ ਵਿਸ਼ੇਸ਼ ਟੀਕਾਕਰਨ ਸਪਤਾਹ ਦੌਰਾਨ ਨੇੜੇ ਦੀ ਸਿਹਤ ਸੰਸਥਾ ਤੋਂ ਟੀਕਾਕਰਨ ਕਰਵਾਇਆ ਜਾ ਸਕਦਾ ਹੈ ।

Related Post