
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਜਾਗਰੁਕਤਾ ਸੈਮੀਨਾਰ ਆ
- by Jasbeer Singh
- April 25, 2024

ਪਟਿਆਲਾ, 25 ਅਪ੍ਰੈਲ (ਜਸਬੀਰ)-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮਾਨਯੋਗ ਚੀਫ ਜੁਡੀਸ਼ਲ ਮੈਜਿਸਟਰੇਟ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮਾਨੀ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਮੁਫਤ ਕਾਨੂੰਨੀ ਸੇਵਾਵਾਂ ਜਾਗਰੁਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਮੁਫਤ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰ ਉਘੇ ਸਮਾਜ ਸੇਵੀ ਵਾਤਾਵਰਨ ਤੇ ਕਲਾ ਪ੍ਰੇਮੀ ਸਰਪ੍ਰਸਤ ਰੈਡ ਕਰਾਸ ਸੁਸਾਇਟੀ ਪਟਿਆਲਾ ਭਗਵਾਨ ਦਾਸ ਗੁਪਤਾ ਨੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਦਿੱਤੀਆਂ ਜਾਂਦੀਆਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਉਣ ਵਾਲੀ 11 ਮਈ ਨੂੰ ਲੱਗਣ ਜਾ ਰਹੀ ਨੈਸ਼ਨਲ ਲੋਕ ਅਦਾਲਤ ਵਿਖੇ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ। ਸੈਮੀਨਾਰ ਨੂੰ ਡਾ. ਰਮਨਦੀਪ ਕੌਰ ਮੁੱਖ ਅਧਿਆਪਕਾ, ਪੀ. ਐਲ. ਵੀ. ਸੁਰਵਿੰਦਰ ਛਾਬੜਾ ਅਤੇ ਸਮਾਜ ਸੇਵਕ ਸੁਰੇਸ਼ ਸ਼ਰਮਾ ਨੇ ਵੀ ਸੰਬੋਧਨ ਕੀਤਾ। ਪੰਜਾਬੀ ਗਾਇਕ ਗੁਰਪ੍ਰੀਤ ਪ੍ਰੀਤ ਪਟਿਆਲਵੀ ਨੇ ਸੱਭਿਆਚਾਰਕ ਗੀਤ ਪੇਸ਼ ਕਰਕੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਭਰਵਾਂ ਮਨੋਰੰਜਨ ਕੀਤਾ। ਇਸ ਮੌਕੇ ਆਸ਼ੂ ਬਾਂਸਲ, ਤਿ੍ਰਪਤਇੰਦਰ ਕੌਰ, ਬਲਜੀਤ ਕੌਰ, ਅਮਿਤਪਾਲ ਕੌਰ, ਹਰਪ੍ਰੀਤ ਕੌਰ, ਹਰਸਮਿੰਦਰ ਕੌਰ, ਬਲਕਾਰ ਸਿੰਘ, ਵਿਦਿਆਰਥੀ ਤੇ ਮਾਪੇ ਵੀ ਹਾਜ਼ਰ ਸਨ।