post

Jasbeer Singh

(Chief Editor)

Patiala News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਕਚਹਿਰੀਆਂ ’ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

post-img

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਕਚਹਿਰੀਆਂ ’ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ -ਰਾਜਪੁਰਾ, ਸਮਾਣਾ ਅਤੇ ਨਾਭਾ ਦੇ ਨਾਲ ਨਾਲ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਖੁੱਲ੍ਹੀ ਖੇਤੀਬਾੜੀ ਜੇਲ੍ਹ ਨਾਭਾ ਵਿਖੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਪਟਿਆਲਾ, 21 ਜੂਨ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਦੇਖ ਰੇਖ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ, ਪਟਿਆਲਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਮਨ ਸਿੰਘ, ਯੋਗਾ ਅਧਿਆਪਕ, ਆਯੁਸ਼ਮਾਨ ਅਰੋਗਿਆ ਕੇਂਦਰ ਵੱਲੋਂ ਯੋਗਾ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਪ੍ਰਤੀਯੋਗੀਆਂ ਨੂੰ ਯੋਗ ਕਿਰਿਆਵਾਂ ਦੇ ਲਾਭ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਪਟਿਆਲਾ ਕਮਲਦੀਪ ਸਿੰਘ ਧਾਲੀਵਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਪਟਿਆਲਾ ਵਰੁਣ ਨਾਗਪਾਲ, ਸਿਵਲ ਜੱਜ ਜੂਨੀਅਰ ਡਵੀਜ਼ਨ ਕਮ ਇੰਚਾਰਜ ਦਮਨਦੀਪ ਕਮਲ ਹੀਰਾ ਅਤੇ ਸਿਵਲ ਜੱਜ ਜੂਨੀਅਰ ਡਵੀਜ਼ਨ ਪਟਿਆਲਾ ਪ੍ਰਭਾ ਪ੍ਰਾਸ਼ਰ ਹਾਜ਼ਰ ਸਨ। ਇਸ ਤੋਂ ਇਲਾਵਾ ਲੀਗਲ ਏਡ ਡਿਫੈਂਸ ਕਾਊਂਸਲ ਅਤੇ ਕੋਰਟ ਦਾ ਸਟਾਫ਼ ਵੀ ਹਾਜ਼ਰ ਰਿਹਾ, ਜਿਨ੍ਹਾਂ ਨੇ ਇਸ ਦਿਨ ਦੀ ਮਹੱਤਤਾ ਅਤੇ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਇਸ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਇਸ ਦਿਨ ਦੀ ਮਹੱਤਤਾ, ਮੁਫ਼ਤ ਕਾਨੂੰਨੀ ਸੇਵਾਵਾਂ, ਨਾਲਸਾ ਸਕੀਮਾਂ, ਟੋਲ ਫ਼ਰੀ ਹੈਲਪ ਲਾਈਨ ਨੰਬਰ 15100 ਅਤੇ 13 ਸਤੰਬਰ 2025 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਕਚਹਿਰੀਆਂ ਸਬ ਡਵੀਜ਼ਨ ਰਾਜਪੁਰਾ, ਸਮਾਣਾ ਅਤੇ ਨਾਭਾ ਦੇ ਨਾਲ ਨਾਲ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਖੁੱਲ੍ਹੀ ਖੇਤੀਬਾੜੀ ਜੇਲ੍ਹ ਨਾਭਾ ਵਿਖੇ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਕੁੱਲ 490 ਵਿਅਕਤੀਆਂ ਨੇ ਸ਼ਿਰਕਤ ਕੀਤੀ।

Related Post

Instagram