post

Jasbeer Singh

(Chief Editor)

Patiala News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ

post-img

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ ਪਟਿਆਲਾ, 18 ਅਗਸਤ 2025 : ਰਾਸ਼ਟਰੀ ਕਾਨੂੰਨੀ ਸੇਵਾਂਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਨਿਰਦੇਸ਼ਾਂ ਦੇ ਅਨੁਸਾਰ ਮੈਡਮ ਹਰਿੰਦਰ ਸਿੱਧੂ, ਵਧੀਕ ਜਿਲ੍ਹਾ ਅਤੇ ਸੈਸ਼ਨਜ ਜੱਜ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ 12.08.2025 ਨੂੰ ਅੰਤਰਰਾਸ਼ਟਰੀ ਯੂਥ ਦਿਵਸ ਮਨਾਇਆ ਗਿਆ । ਇਸ ਮੌਕੇ ਤੇ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੁਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ, ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਜੀਆਂ ਨੇ ਵਿਸ਼ੇਸ਼ ਤੌਰ ਤੇ ਖਾਲਸਾ ਕਾਲਜ, ਪਟਿਆਲਾ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ । ਇਸ ਦੇ ਨਾਲ ਹੀ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿੱਥੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਮੈਡਮ ਅਮਨਦੀਪ ਕੰਬੋਜ, ਚੀਫ ਜੂਡੀਸੀਅਲ ਮੈਜਿਸਟ੍ਰੈਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵਲੋਂ ਅੰਤਰਰਾਸ਼ਟਰੀ ਯੂਥ ਦਿਵਸ ਦੇ ਮਹੱਤਵ ਬਾਰੇ ਚਾਨਣਾ ਪਾਇਆ ਗਿਆ । ਉਨ੍ਹਾਂ ਨੂੰ ਨਾਲਸਾ/ਕੇਂਦਰੀ/ਰਾਜ ਸਰਕਾਰ ਦੀਆਂ ਸਕੀਮਾਂ, ਮੁਫਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਂਵਾਂ ) ਦੇ ਲਾਭਾਂ ਬਾਰੇ , ਮੀਡੀਏਸਨ ਅਤੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਨਾਲ ਸੰਬੰਧਤ ਪੈਂਫਲੈਟ ਵੀ ਲੋਕਾਂ ਵਿੱਚ ਵੰਡੇ ਗਏ । ਇਸ ਤੋਂ ਇਲਾਵਾ, ਪਟਿਆਲਾ ਜਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪੋਸਟਰ ਅਤੇ ਡਰਾਇੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪਰਮਜੀਤ ਸਿੰਘ ਪੀ.ਐਲ. ਵੀ ਅਤੇ ਸ੍ਰੀ ਗੁਰਕਿਰਤ ਸਿੰਘ ਪੀ.ਐਲ ਵੀ ਮੌਜੂਦ ਸਨ ਜਿਹਨਾਂ ਨੇ ਅੰਤਰਰਾਸ਼ਟਰੀ ਯੂਥ ਦਿਵਸ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ।

Related Post