
ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ, ਪਟਿਆਲਾ ਵੱਲੋਂ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ ਭੇਜੀ ਗਈ
- by Jasbeer Singh
- September 8, 2025

ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ, ਪਟਿਆਲਾ ਵੱਲੋਂ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ ਭੇਜੀ ਗਈ ਤਰਪਾਲਾਂ, ਰਾਸ਼ਨ ਅਤੇ ਹੋਰ ਜਰੂਰੀ ਸਮਾਨ ਸਮੱਗਰੀ ‘ ਚ ਸ਼ਾਮਲ ਪਟਿਆਲਾ 8 ਸਤੰਬਰ 2025 : ਕਾਰਜਕਾਰੀ ਚੇਅਰਮੈਨ, ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ, ਐਸ. ਏ. ਐਸ. ਨਗਰ ਅਤੇ ਮੈਂਬਰ ਸਕੱਤਰ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਨਵਜੋਤ ਕੌਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ , ਜ਼ਿਲ੍ਹਾ ਪਟਿਆਲਾ ਵਿੱਚ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਅੱਜ ਹਰਿੰਦਰ ਸਿੱਧੂ ਵੱਲੋਂ ਪਿੰਡ ਅਲੀਪੁਰ (ਨਾਭਾ) ਦੇ ਹੜ੍ਹ ਪੀੜਤਾਂ ਲਈ ਇਕ ਵੈਨ ਜਿਸ ਵਿੱਚ ਤਰਪਾਲਾਂ, ਰਾਸ਼ਨ ਅਤੇ ਹੋਰ ਜਰੂਰੀ ਸਮਾਨ ਭਰਿਆ ਹੋਇਆ ਸੀ ਨੂੰ ਰਵਾਨਾ ਕੀਤਾ ਗਿਆ । ਇਹਨਾਂ ਉਪਰਾਲਿਆਂ ਦੀ ਅਗਵਾਈ ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ, ਪਟਿਆਲਾ ਵੱਲੋਂ ਕੀਤੀ ਜਾ ਰਹੀ ਹੈ । ਉਹਨਾਂ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕੋਰ ਯੂਨਿਟ ਬਣਾਏ ਗਏ ਹਨ, ਜੋ ਹੜ੍ਹ ਪੀੜਤਾਂ ਤੱਕ ਤੁਰੰਤ ਮਦਦ ਪੰਹੁਚਾ ਰਹੇ ਹਨ । ਹਰਿੰਦਰ ਸਿੱਧੂ ਨੇ ਦੱਸਿਆ ਕਿ ਪਿੰਡ ਅਲੀਪੁਰ ਦੇ ਸਰਪੰਚ ਅਤੇ ਹੋਰ ਪੰਚਾਇਤੀ ਮੈਂਬਰਾਂ ਵੱਲੋਂ ਮਿਲੀ ਮੰਗ ਦੇ ਅਧਾਰ ‘ ਤੇ ਇਹ ਰਾਹਤ ਸਮੱਗਰੀ ਭੇਜੀ ਗਈ ਹੈ । ਇਸ ਮੌਕੇ ਜੱਜ ਸੰਦੀਪ ਕੁਮਾਰ ਸਿੰਗਲਾ, ਅਵਤਾਰ ਸਿੰਘ ਬਾਰਡਾ, ਹਰਜੀਤ ਸਿੰਘ, ਮਾਨੀ ਅਰੋੜਾ, ਏਕਤਾ ਸਹੋਤਾ, ਅਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ਼ ਵੀ ਹਾਜ਼ਰ ਸੀ ।