
ਹਿੱਟ ਐਂਡ ਰਨ ਪ੍ਰਬੰਧਨ ਨੂੰ ਲੈ ਕੇ 27 ਮਈ ਨੂੰ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ
- by Jasbeer Singh
- May 22, 2025

ਹਿੱਟ ਐਂਡ ਰਨ ਪ੍ਰਬੰਧਨ ਨੂੰ ਲੈ ਕੇ 27 ਮਈ ਨੂੰ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ ਪਟਿਆਲਾ 22 ਮਈ : ਹਿੱਟ ਐਂਡ ਰਨ ਪ੍ਰਬੰਧਨ (ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ) ਨੂੰ ਹੋਰ ਬਿਹਤਰ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ 27 ਮਈ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕਰਨ ਦਾ ਐਲਾਨ ਕੀਤਾ ਹੈ । ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਇਹ ਮੀਟਿੰਗ ਇਕ ਮਹੱਤਵਪੂਰਨ ਪਲੇਟਫਾਰਮ ਸਾਬਤ ਹੋਵੇਗੀ । ਉਹਨਾਂ ਦੱਸਿਆ ਕਿ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨੰ: ਆਰ.ਟੀ/11036/39/3022/MVL ਰਾਹੀਂ ਐਕਸੀਡੈਂਟ ਕੇਸਾਂ ਵਿੱਚ ਜੇਕਰ ਵਾਈਕਲ ਟਰੇਸ ਨਾਂ ਹੋਵੇ ਉਸ ਸਥਿਤੀ ਵਿੱਚ ਮ੍ਰਿਤਕ ਦੇ ਪਰਿਵਾਰ ਨੂੰ ਮੌਤ ਹੋਣ ਦੀ ਸੂਰਤ ਵਿੱਚ 2 ਲੱਖ ਦਾ ਮੁਆਵਜਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ ਅਤੇ ਜਖ਼ਮੀ ਨੂੰ 50 ਹਜ਼ਾਰ ਰੁਪਏ ਦਾ ਮੁਆਵਜਾ ਦਿੱਤਾ ਜਾਂਦਾ ਹੈ । ਉਹਨਾਂ ਦੱਸਿਆ ਕਿ ਮੁਆਵਜ਼ਾ ਕਲੇਮ ਕਰਨ ਲਈ ਮ੍ਰਿਤਕ / ਜਖ਼ਮੀ ਦੇ ਐਕਸੀਡੈਂਟ ਵਾਲੀ ਸਬ-ਡਵੀਜ਼ਨ ਦੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੂੰ ਲਈ ਲੋੜੀਂਦੇ ਦਸਤਾਵੇਜ ਦਿੱਤੇ ਜਾਣੇ ਹੁੰਦੇ ਹਨ । ਡਿਪਟੀ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਸੜਕ ਸੁਰੱਖਿਆ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਬੂਤ ਇੱਕਠੇ ਕਰਨ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ ਤੇ ਸਜ਼ਾ ਦੇਣ ਲਈ ਕੋਈ ਵੀ ਕਮੀ ਨਹੀ ਛੱਡੀ ਜਾਵੇਗੀ । ਉਹਨਾਂ ਕਿਹਾ ਕਿ ਹਿੱਟ ਐਂਡ ਰਨ ਮਾਮਲੇ ਵਿੱਚ ਜਿਹਨਾਂ ਵਿਅਕਤੀਆਂ ਨੂੰ ਕਾਨੂੰਨੀ ਤੌਰ ‘ਤੇ ਦੋਸ਼ੀ ਸਾਬਤ ਕੀਤਾ ਜਾਵੇਗਾ , ਉਸ ਨੂੰ ਸਖ਼ਤ ਸਜ਼ਾ ਤੋਂ ਇਲਾਵਾ ਉਸ ਦਾ ਡਰਾਇਵਿੰਗ ਲਾਈਸੈਂਸ ਰੱਦ ਕੀਤਾ ਜਾਵੇਗਾ ਅਤੇ ਜੁਰਮਾਨੇ ਤੋਂ ਇਲਾਵਾ ਲੰਬੀ ਸਮੇਂ ਦੀ ਕੈਦ ਵੀ ਸ਼ਾਮਲ ਹੋ ਸਕਦੀ ਹੈ । ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ (ਅਰਬਨ), ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ , ਸੀ.ਐਮ.ਐਫ.ਓ. ਸਤੀਸ਼ ਚੰਦਰ, ਐਸ ਡੀ ਐਮ ਅਵੀਕੇਸ਼ ਗੁਪਤਾ ਹਾਜਰ ਸਨ ।