July 6, 2024 00:36:10
post

Jasbeer Singh

(Chief Editor)

Sports

ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ

post-img

ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲੀਸ ਲਾਈਨ ਗਰਾਊਂਡ ’ਚ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ। ਇਸ ਦੌਰਾਨ ਫੁਟਬਾਲ, ਬਾਸਕਟਬਾਲ ਅਤੇ ਕਬੱਡੀ ਦੇ ਮੁਕਾਬਲੇ ਹੋਏ। ਜਾਣਕਾਰੀ ਅਨੁਸਾਰ ਖੇਡ ਸਮਾਗਮ ਵਿੱਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ ਅਤੇ ਐੱਸਐੱਸਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ। ਆਪਣੇ ਸੰਬੋਧਨ ’ਚ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪੁਲੀਸ ਤੇ ਪ੍ਰਸ਼ਾਸਨ ਦੁਆਰਾ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਐੱਸਐੱਸਪੀ ਨੇ ਕਿਹਾ ਕਿ ਪੁਲੀਸ ਵਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ’ਚ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਟਰਾਫ਼ੀ, ਸਰਟੀਫ਼ਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਪੁਲੀਸ ਨੂੰ ਜਿੱਤੀ ਜਾਵੇ। ਇਸ ਮੌਕੇ ਐੱਸਪੀ ਸਰਬਜੀਤ ਸਿੰਘ ਬਾਹੀਆ, ਮੇਜਰ ਸਿੰਘ, ਐੱਸਡੀਐੱਮ ਪ੍ਰੀਤਇੰਦਰ ਸਿੰਘ ਬੈਂਸ, ਕੇਂਦਰੀ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਆਦਿ ਮੌਜੂਦ ਸਨ।

Related Post