ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਖਰੀਦਣ ਤੇ ਲਗਾਈ ਪੂਰਨ ਪਾਬੰਦੀ
- by Jasbeer Singh
- January 2, 2026
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਖਰੀਦਣ ਤੇ ਲਗਾਈ ਪੂਰਨ ਪਾਬੰਦੀ ਮਾਲੇਰਕੋਟਲਾ, 2 ਜਨਵਰੀ 2026 ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ.ਤਿੜਕੇ ਨੇ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਪਤੰਗ ਉਡਾਉਣ ਲਈ ਸਿੰਥੇਟਿਕ/ਪਲਾਸਟਿਕ(ਚਾਈਨੀਜ਼) ਡੋਰ ਵੇਚੀ ਜਾਂਦੀ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ। ਉਹ ਬਹੁਤ ਹੀ ਮਜ਼ਬੂਤ, ਨਾ ਗਲਣਯੋਗ, ਨਾ ਟੁੱਟਣਯੋਗ ਹੈ। ਇਸ ਡੋਰ ਦੀ ਵਰਤੋਂ ਨਾਲ ਕਈ ਵਾਰ ਰਸਤੇ ਵਿਚ ਸਾਇਕਲ ਤੇ ਸਕੂਟਰ ਚਾਲਕ ਦਾ ਗਲਾ ਤੇ ਕੰਨ ਕੱਟੇ ਜਾਣ ਅਤੇ ਮਨੁੱਖੀ ਜਾਨ ਨੂੰ ਵੀ ਖਤਰਾ ਹੋ ਜਾਂਦਾ ਹੈ। ਉਡਦੇ ਪੰਛੀਆਂ ਦੇ ਫਸ ਜਾਣ ਕਾਰਨ ਉਨ੍ਹਾਂ ਦੇ ਮਰਨ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਪੰਛੀ ਜਿਹੜੇ ਰੁੱਖਾਂ ਤੇ ਟੰਗੇ ਰਹਿ ਜਾਂਦੇ ਹਨ, ਉਹਨਾਂ ਦੀ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਪਿਛਲੇ ਸਮੇਂ ਦੌਰਾਨ ਪਲਾਸਟਿਕ ਡੋਰ ਨਾਲ ਕਈ ਜਾਨਲੇਵਾ ਘਟਨਾਵਾਂ ਵਾਪਰੀਆਂ ਹਨ।ਇਸ ਲਈ ਸਿੰਥੇਟਿਕ/ਪਲਾਸਟਿਕ ਦੀ ਚਾਈਨੀਜ਼ ਡੋਰ ਸਟੋਰ ਕਰਨ, ਵੇਚਣ ਅਤੇ ਖਰੀਦਣ ਤੇ ਪਾਬੰਦੀ ਲਗਾਈ ਗਈ ਹੈ । ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ।
