post

Jasbeer Singh

(Chief Editor)

Punjab

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਪਾਬੰਦੀ ਆਦੇਸ਼ ਜਾਰੀ

post-img

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਪਾਬੰਦੀ ਆਦੇਸ਼ ਜਾਰੀ ਸੰਗਰੂਰ, 10 ਮਈ : ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਟਾਕਿਸਟ ਅਤੇ ਵਪਾਰੀ ਖਾਣ-ਪੀਣ ਦੀਆਂ ਚੀਜ਼ਾਂ, ਪੈਟਰੋਲ, ਡੀਜ਼ਲ, ਪਸ਼ੂਆਂ ਦਾ ਚਾਰਾ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ। ਇਹ ਗ਼ੈਰ ਨੈਤਿਕ ਚਾਲਾਂ ਕੀਮਤਾਂ ਵਿੱਚ ਵਾਧਾ, ਕਾਲਾ ਬਾਜ਼ਾਰੀ ਅਤੇ ਜ਼ਰੂਰੀ ਸਪਲਾਈ ਦੀ ਘਾਟ ਦਾ ਕਾਰਣ ਬਣ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ, ਖਾਸ ਕਰਕੇ ਆਰਥਿਕ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਸ਼੍ਰੀ ਟੀ. ਬੇਨਿਥ, ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ’ਤੇ ਸਖਤ ਪਾਬੰਦੀ ਲਾਉਂਦੇ ਹੋਏ ਹੁਕਮ ਜਾਰੀ ਕੀਤਾ ਹੈ। ਇਹ ਪਾਬੰਦੀ ਖਾਣ-ਪੀਣ ਦੀਆਂ ਚੀਜ਼ਾਂ, ਪਸ਼ੂਆਹਾਰ, ਦੁੱਧ ਅਤੇ ਦੁੱਧ ਦੇ ਉਤਪਾਦਾਂ, ਪੈਟਰੋਲ ਅਤੇ ਹੋਰ ਈਂਧਨਾਂ, ਦਵਾਈਆਂ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਉੱਤੇ ਲਾਗੂ ਹੋਵੇਗੀ। ਉਹਨਾਂ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਮ੍ਹਾਂਖੋਰੀ, ਕਾਲਾ ਬਾਜ਼ਾਰੀ ਜਾਂ ਕੀਮਤਾਂ ਨਾਲ ਛੇੜਛਾੜ ਦੀ ਕੋਈ ਵੀ ਘਟਨਾ ਹੋਣ ਦੀ ਸੂਚਨਾ ਸੰਬੰਧਤ ਅਧਿਕਾਰੀਆਂ ਨੂੰ ਜਰੂਰ ਦੇਣ। ਉਹਨਾਂ ਕਿਹਾ ਕਿ ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਖਾਦ ਤੇ ਸਪਲਾਈ ਵਿਭਾਗ ਲਈ ਸ੍ਰੀ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ 97813-30180, 79869-09552 ਸ੍ਰੀ ਮੁਕੇਸ਼ ਗਰਗ, 94172-23481, 01672-234188), ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ ਡਾ. ਸੁਖਵਿੰਦਰ ਸਿੰਘ 98725-01482, ਡਾ. ਜਸਕਰਨ ਸਿੰਘ, 84272-02108), ਮੰਡੀ ਬੋਰਡ (ਸਬਜ਼ੀਆਂ/ਫਲਾਂ ਆਦਿ ਲਈ ਸ੍ਰੀ ਕੁਲਜੀਤ ਸਿੰਘ, 95014-87881, ਸ੍ਰੀ ਲਖਵੀਰ ਸਿੰਘ, ਸੀਨੀਅਰ ਅਸਿਸਟੈਂਟ: 94655-21985), ਮਾਰਕਫੈਡ ਅਤੇ ਮਿਲਕਫੈਡ (ਪਸ਼ੂ ਆਹਾਰ ਲਈ ਸ੍ਰੀ ਵਿਸ਼ਾਲ ਗੁਪਤਾ, 98768-22092, ਸ੍ਰੀ ਸੰਜੀਵ ਗੋਯਲ, 98726-68175), ਸਿਹਤ ਵਿਭਾਗ (ਦਵਾਈਆਂ ਲਈ ਡਾ. ਵਿਕਾਸ ਧੀਰ 89682-91600, ਸ੍ਰੀ ਅਸ਼ੋਕ ਕੁਮਾਰ, ਚੀਫ਼ ਫਾਰਮੇਸੀ ਅਫਸਰ: 94170-35001) ਵਿਭਾਗਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਹੁਕਮ ਲੋਕ ਭਲਾਈ ਹਿਤ ਜਾਰੀ ਕੀਤਾ ਗਿਆ ਹੈ ਅਤੇ ਇਸ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਕੋਈ ਵੀ ਵਿਅਕਤੀ ਜਾਂ ਸੰਸਥਾ ਜੋ ਇਹਨਾਂ ਹਦਾਇਤਾਂ ਦੀ ਉਲੰਘਣਾ ਕਰੇਗੀ, ਉਸ ਖ਼ਿਲਾਫ਼ ਲਾਗੂ ਕਾਨੂੰਨੀ ਉਪਬੰਧਾਂ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੀ ਨਿਆਂਯੋਗ ਵੰਡ ਅਤੇ ਲਗਾਤਾਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਉਮੀਦ ਕੀਤੀ ਜਾਂਦੀ ਹੈ।

Related Post