
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਹੀ ਪਾਣੀ ਦੀ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਲਵਾਉਣ ਦੇ ਹੁਕ
- by Jasbeer Singh
- January 8, 2025

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਹੀ ਪਾਣੀ ਦੀ ਸਪਲਾਈ ਤੇ ਸੀਵਰੇਜ ਕੁਨੈਕਸ਼ਨ ਲਵਾਉਣ ਦੇ ਹੁਕਮ ਸੰਗਰੂਰ, 8 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੇ ਸ਼ਹਿਰੀ/ਪੇਂਡੂ ਖੇਤਰਾਂ ਵਿੱਚ ਹਰ ਇਕ ਲੋੜਵੰਦ ਵਿਅਕਤੀ ਸਮਰੱਥ ਅਧਿਕਾਰੀ ਦੀ ਲਿਖਤੀ ਪ੍ਰਵਾਨਗੀ ਉਪਰੰਤ ਹੀ ਪਾਣੀ ਦੀ ਸਪਲਾਈ/ਸੀਵਰੇਜ ਦੇ ਕੁਨੈਕਸ਼ਨ ਲਵਾਏਗਾ ਅਤੇ ਆਪਣੇ ਪੱਧਰ ਤੇ ਨਜ਼ਾਇਜ ਤੌਰ 'ਤੇ ਪਾਣੀ ਦੀ ਸਪਲਾਈ ਦੇ ਕੁਨੈਕਸ਼ਨ ਨਹੀ ਲਾਏਗਾ । ਇਹ ਹੁਕਮ 24 ਫਰਵਰੀ 2025 ਤੱਕ ਲਾਗੂ ਰਹੇਗਾ । ਹੁਕਮ ਵਿੱਚ ਕਿਹਾ ਗਿਆ ਹੈ ਕਿ ਕੁਝ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਜ਼ਾਇਜ ਤੌਰ 'ਤੇ ਅਣ ਅਧਿਕਾਰਤ ਵਾਟਰ ਸਪਲਾਈ/ਸੀਵਰੇਜ਼ ਕੁਨੈਕਸ਼ਨ ਆਪਣੇ ਪੱਧਰ 'ਤੇ ਲਗਾ ਲਏ ਜਾਂਦੇ ਹਨ । ਕਈ ਵਾਰ ਅਜਿਹੀ ਵਜਾ ਕਰਕੇ ਗਲੀਆਂ ਨਾਲੀਆਂ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਜਾਂਦਾ ਹੈ, ਇਸਦੇ ਸਿੱਟੇ ਵਜੋਂ ਭਿਆਨਕ ਬਿਮਾਰੀ ਫੈਲ ਸਕਦੀ ਹੈ ਅਤੇ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ ।