post

Jasbeer Singh

(Chief Editor)

Punjab

ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਕੰਸਲਟੈਂਸੀ ਦਾ ਲਾਇਸੰਸ ਰੱਦ

post-img

ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਕੰਸਲਟੈਂਸੀ ਦਾ ਲਾਇਸੰਸ ਰੱਦ ਸੰਗਰੂਰ, 7 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ​ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ “M/s D&T Immigration at Dharmpal road Opp. Dullat, 2nd Floor, Sangrur” ਦੇ ਨਾਮ ‘ਤੇ ਸ੍ਰੀ ਦਰਸ਼ਪ੍ਰੀਤ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਕਿਸ਼ਨ ਬਾਗ ਕਾਲੋਨੀ, ਸੰਗਰੂਰ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 237/ਡੀ. ਸੀ//ਐਮ. ਏ./ਸੰਗਰੂਰ/ 2023 ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 06/08/2028 ਤੱਕ ਸੀ । ​​ਪ੍ਰਾਰਥੀ ਵੱਲੋਂ ਲਿਖਤੀ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਹ ਅਪਣਾ ਲਾਇਸੰਸ ਸਰੰਡਰ ਕਰ ਰਿਹਾ ਹੈ । ਉਨ੍ਹਾਂ ਵੱਲੋਂ ਇਹ ਵੀ ਲਿਖਿਆ ਗਿਆ ਸੀ ਕਿ ਉਸਦਾ ਲਾਇਸੰਸ ਕਿਸੇ ਵੀ ਕੇਸ ਵਿੱਚ ਲੋੜੀਂਦਾ ਨਹੀਂ ਹੈ ਅਤੇ ਨਾ ਹੀ ਕਿਸੇ ਵੀ ਕੇਸ ਵਿੱਚ ਸ਼ਾਮਲ ਹੈ। ਇਸ ਸਬੰਧੀ ਪ੍ਰਾਰਥੀ ਵੱਲੋਂ ਬਿਆਨ ਹਲਫੀਆ ਵੀ ਪੇਸ਼ ਕੀਤਾ ਹੈ ਕਿ ਉਹ ਅਪਣੇ ਅਸਲ ਕੰਸਲਟੈਂਸੀ ਦੇ ਲਾਇਸੰਸ ਸਰੰਡਰ ਕਰ ਹਿਹਾ ਹੈ । ​​ਪੰਜਾਬ ਟਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਦੇ ਸੈਕਸ਼ਨ 8 (1) ਵਿੱਚ ਦਰਜ ਉਪਬੰਧ ਅਨੂਸਾਰ ਪ੍ਰਾਰਥੀ ਦਾ ਲਾਇਸੰਸ ਰੱਦ ਕੀਤਾ ਜਾ ਸਕਦਾ ਹੈ । ​​ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਸ ਲਈ ਪ੍ਰਾਰਥੀ ਵੱਲੋਂ ਪ੍ਰਾਪਤ ਹੋਈ ਪ੍ਰਤੀ ਬੇਨਤੀ ਅਤੇ ਉਪਰੋਕਤ ਪ੍ਰਸਥਿਤੀਆਂ ਦੇ ਮੱਦੇਨਜ਼ਰ " M/s D&T Immigration at Dharmpal road Opp. Dullat, 2nd Floor, Sangrur ਦੇ ਨਾਮ ‘ਤੇ ਦਰਸ਼ਪ੍ਰੀਤ ਸਿੰਘ ਪੁੱਤਰ ਸ੍ਰ. ਰਾਜਿੰਦਰ ਸਿੰਘ ਵਾਸੀ ਕਿਸਨ ਬਾਗ ਕਾਲੋਨੀ, ਸੰਗਰੂਰ ਨੂੰ ਜਾਰੀ ਕੀਤਾ ਗਿਆ ਕੰਸਲਟੈਂਸੀ ਦਾ ਲਾਇਸੰਸ ਨੰਬਰ 237/ਡੀ. ਸੀ./ਐਮ. ਏ./ਸੰਗਰੂਰ/ 2023 ਪ੍ਰੋਫੈਸਨਲ ਰੇਗੂਲੇਸ਼ਨ ਦੇ ਸੈਕਸ਼ਨ 8 (1) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ । ਇਸ ਲਾਇਸੰਸ ਨਾਲ ਸਬੰਧਤ ਦੇ ਖਿਲਾਫ ਕੋਈ ਸ਼ਿਕਾਇਤ/ਕੇਸ ਹੋਵੇਗਾ ਤਾਂ ਇਸ ਸਬੰਧੀ ਸ੍ਰੀ ਦਰਸ਼ਪ੍ਰੀਤ ਸਿੰਘ ਪੁੱਤਰ ਸ੍ਰ. ਰਾਜਿੰਦਰ ਸਿੰਘ ਵਾਸੀ ਕਿਸਨ ਬਾਗ ਕਾਲੋਨੀ, ਸੰਗਰੂਰ, ਜ਼ਿਲ੍ਹਾ ਸੰਗਰੂਰ ਇਸ ਦਾ ਖੁਦ ਜ਼ਿੰਮੇਵਾਰ ਹੋਵੇਗਾ ।

Related Post