
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਇੰਪਰੂਮੈਂਟ ਟਰੱਸਟ ਨਾਭਾ ਦੇ ਦਫਤਰ ਪੁੱਜੇ
- by Jasbeer Singh
- February 19, 2025

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਇੰਪਰੂਮੈਂਟ ਟਰੱਸਟ ਨਾਭਾ ਦੇ ਦਫਤਰ ਪੁੱਜੇ -ਟਰੱਸਟ ਦੇ ਚੇਅਰਮੈਨ ਸੁਰਿੰਦਰਪਾਲ ਸ਼ਰਮਾ ਨਾਲ ਕੀਤੀ ਮੀਟਿੰਗ ਨਾਭਾ : ਜਿਲਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਅੱਜ ਇੰਪਰੂਮੈਂਟ ਟਰੱਸਟ ਨਾਭਾ ਦੇ ਦਫਤਰ ਵਿੱਚ ਪੁੱਜੇ ਅਤੇ ਇਸ ਮੌਕੇ ਉਹਨਾਂ ਨੇ ਟਰੱਸਟ ਦੇ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਨਾਲ ਮੀਟਿੰਗ ਕਰਕੇ ਨਾਭਾ ਸ਼ਹਿਰ ਦੀ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਹਰ ਪੱਖ ਤੋਂ ਮਜਬੂਤ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਉਹਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਾਭਾ ਹਲਕੇ ਦੇ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਆਰੰਭੇ ਜਾਣਗੇ ਅਤੇ ਸਰਕਾਰ ਵੱਲੋਂ ਗਰਾਂਟਾਂ ਦੇ ਖੁੱਲੇ ਗੱਫੇ ਦੇ ਕੇ ਵਿਕਾਸ ਕਾਰਜ ਕਰਵਾਏ ਜਾਣਗੇ । ਇਸ ਮੌਕੇ ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਤੇ ਕਾਰਜ ਸਾਧਕ ਅਫਸਰ ਜਦਵਿੰਦਰ ਸ਼ਰਮਾ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਉਹਨਾਂ ਦੇ ਦਫਤਰ ਪੁੱਜਣ ਤੇ ਸਨਮਾਨ ਕੀਤਾ । ਇਸ ਮੌਕੇ ਯੂਥ ਆਗੂ ਲਾਡੀ ਖਹਿਰਾ ਤੇ ਜਸਕਰਨਵੀਰ ਸਿੰਘ ਤੇਜੇ ਵੀ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.